mayawati statement on sgpc: ਪੰਜਾਬ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਐਲਾਨਿਆ ਗੱਠਜੋੜ ਇੱਕ ਨਵੀਂ ਰਾਜਨੀਤਿਕ ਅਤੇ ਸਮਾਜਿਕ ਪਹਿਲ ਹੈ, ਜੋ ਨਿਸ਼ਚਿਤ ਹੀ ਸੂਬੇ ‘ਚ ਜਨਤਾ ਲਈ ਉਡੀਕੇ ਜਾ ਰਹੇ ਵਿਕਾਸ, ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ।ਇਸ ਇਤਿਹਾਸਕ ਕਦਮ ਲਈ ਪੰਜਾਬੀਆਂ ਨੂੰ ਹਾਰਦਿਕ ਵਧਾਈ ਤੇ ਸ਼ੁੱਭਕਾਮਨਾਵਾਂ।
ਉਂਝ ਤਾਂ ਪੰਜਾਬ ‘ਚ ਸਮਾਜ ਦਾ ਹਰ ਵਰਗ ਕਾਂਗਰਸ ਪਾਰਟੀ ਦੇ ਸ਼ਾਸਨ ‘ਚ ਗਰੀਬੀ, ਭ੍ਰਿਸ਼ਟਾਚਾਰ ਆਦਿ ਨਾਲ ਜੂਝ ਰਿਹਾ ਹੈ ਪਰ ਇਸਦੀ ਸਭ ਤੋਂ ਜਿਆਦਾ ਮਾਰ ਦਲਿਤ,ਕਿਸਾਨਾਂ, ਨੌਜਵਾਨਾਂ ‘ਤੇ ਔਰਤਾਂ ਆਦਿ ਵਰਗ ਨੂੰ ਝੱਲਣੀ ਪਈ ਹੈ, ਜਿਸਤੋਂ ਆਜ਼ਾਦੀ ਪਾਉਣ ਲਈ ਆਪਣੇ ਇਸ ਗਠਜੋੜ ਨੂੰ ਕਾਮਯਾਬ ਬਣਾਉਣਾ ਬਹੁਤ ਜ਼ਰੂਰੀ ਹੈ।
ਨਾਲ ਹੀ, ਪੰਜਾਬ ਦੀ ਸਮੂਹ ਜਨਤਾ ਨੂੰ ਹੱਥਜੋੜ ਕੇ ਬੇਨਤੀ ਹੈ ਕਿ ਉਹ ਅਕਾਲੀ ਦਲ ‘ਤੇ ਬਸਪਾ ਦੇ ਵਿੱਚ ਹੋਏ ਇਸ ਇਤਿਹਾਸਕ ਗਠਜੋੜ ਨੂੰ ਆਪਣਾ ਪੂਰਨ ਸਮਰਥਨ ਦਿੰਦੇ ਹੋਏ ਇੱਥੇ ਸਾਲ 2022 ਦੀ ਸ਼ੁਰੂਆਤ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਇਸ ਗਠਜੋੜ ਦੀ ਸਰਕਾਰ ਬਣਾਉਣ ‘ਚ ਪੂਰੇ ਜੀਅ ਜਾਨ ਨਾਲ ਹੁਣ ਤੋਂ ਹੀ ਜੁੱਟ ਜਾਣ।ਦੱਸਣਯੋਗ ਹੈ ਕਿ ਇਸ ਗੱਠਜੋੜ ਨਾਲ ਪੰਜਾਬ ਦੀਆ ਬਾਕੀ ਸਿਆਸੀ ਪਾਰਟੀਆਂ ਦੀ ਚਿੰਤਾ ਵਿੱਚ ਵੀ ਵਾਧਾ ਹੋਵੇਗਾ। ਕਿਉਂਕ ਇਸ ਤੋਂ ਪਹਿਲਾ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਵਿਚਕਾਰ ਇੱਕ ਵਾਰ ਗੱਠਜੋੜ ਹੋ ਚੁੱਕਿਆ ਹੈ, ਜੋ ਹਿੱਟ ਵੀ ਰਿਹਾ ਸੀ।
ਇਸ ਤੋਂ ਪਹਿਲਾਂ 1996 ਵਿੱਚ ਲੋਕਸਭਾ ਚੋਣਾਂ ਵਿੱਚ ਵੀ ਦੋਨਾਂ ਪਾਰਟੀਆਂ ਨੇ ਇਕੱਠੇ ਹੋ ਕਿ ਗੱਠਜੋੜ ਵਿੱਚ ਚੋਣਾਂ ਲੜੀਆਂ ਸੀ। ਉਸ ਸਮੇ ਬਸਪਾ ਸੁਪਰੀਮ ਕਾਂਸ਼ੀ ਰਾਮ ਪੰਜਾਬ ਤੋਂ ਚੋਣ ਜਿੱਤੇ ਸੀ। ਅਕਾਲੀ ਦਲ ਅਤੇ ਬਸਪਾ ਤਕਰੀਬਨ 25 ਸਾਲਾਂ ਬਾਅਦ ਇੱਕ-ਦੂਜੇ ਦੇ ਨਜ਼ਦੀਕ ਆ ਰਹੇ ਹਨ। ਇਸ ਤੋਂ ਪਹਿਲਾਂ ਸਾਲ 1996 ਵਿੱਚ ਦੋਹਾਂ ਪਾਰਟੀਆਂ ਨੇ ਸੰਸਦੀ ਚੋਣਾਂ ਇਕੱਠਿਆਂ ਲੜਦਿਆਂ 13 ਵਿੱਚੋਂ 12 ਸੀਟਾਂ ’ਤੇ ਜਿੱਤ ਹਾਸਿਲ ਕੀਤੀ ਸੀ।
Akali Dal-BSP Alliance: ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, Akali Dal ਤੇ BSP ਦਾ ਹੋਇਆ ਗਠਜੋੜ