ਪੰਜਾਬ ਦੇ ਫਰੀਦਕੋਟ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ GGS ਮੈਡੀਕਲ ਕਾਲਜ ਵਿੱਚ ਇੰਟਰਨਸ਼ਿਪ ਕਰ ਰਹੀ MBBS ਡਾਕਟਰ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾ ਦੀ ਪਛਾਣ ਡਾ.ਅਨੁਸ਼ਕਾ ਵਾਸੀ ਫਰੀਦਕੋਟ ਵਜੋਂ ਹੋਈ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 18 DSP ਪੱਧਰ ਦੇ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
ਮਿਲੀ ਜਾਣਕਾਰੀ ਅਨੁਸਾਰ ਅਨੁਸ਼ਕਾ MBBS ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਫਰੀਦਕੋਟ ਦੇ GGS ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇੰਟਰਨਸ਼ਿਪ ਕਰ ਰਹੀ ਸੀ। ਫਿਲਹਾਲ ਅਨੁਸ਼ਕਾ ਦੇ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀ ਚੱਲ ਸਕਿਆ ਹੈ ਪਰ ਕਿਹਾ ਜਾ ਰਿਹਾ ਕਿ ਮ੍ਰਿਤਕ MBBS ਤੋਂ ਬਾਅਦ MD ਦੀ ਤਿਆਰੀ ਕਰ ਰਹੀ ਸੀ ਜਿਸ ਨੂੰ ਲੈ ਕੇ ਉਹ ਕਾਫੀ ਤਣਾਅ ਵਿਚ ਸੀ।
ਵੀਡੀਓ ਲਈ ਕਲਿੱਕ ਕਰੋ -: