ਕੇਂਦਰ ਨਾਲ ਕਿਸਾਨਾਂ ਦੀ ਤੀਜੀ ਵਾਰ ਹੋਈ ਮੀਟਿੰਗ ਵੀ ਬੇਸਿੱਟਾ ਰਹੀ। ਇਸ ਮੀਟਿੰਗ ਵਿੱਚ ਵੀ ਕਿਸਾਨਾਂ ਦੀਆਂ ਮੰਗਾਂ ਸਬੰਧੀ ਕੋਈ ਸਹਿਮਤੀ ਨਹੀਂ ਬਣ ਸਕੀ। ਹੁਣ 4 ਮਈ ਨੂੰ ਕੇਂਦਰ ਅਤੇ ਕਿਸਾਨਾਂ ਦੀ ਇੱਕ ਹੋਰ ਮੀਟਿੰਗ ਹੋਵੇਗੀ। ਕੇਂਦਰ ਨੇ ਸਕੱਤਰ ਪੱਧਰ ਦਾ ਅਧਿਕਾਰੀ ਨਿਯੁਕਤ ਕੀਤਾ ਹੈ, ਜੋ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਦੇਸ਼ ਭਰ ਦੇ ਕਿਸਾਨਾਂ ਤੋਂ ਸੁਝਾਅ ਲੈਣਗੇ।
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦੱਸਿਆ ਕਿ ਕਿਸਾਨਾਂ ਨਾਲ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ। ਹੁਣ ਅਗਲੀ ਮੀਟਿੰਗ 4 ਮਈ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮੁਤਾਬਕ ਕਿਸਾਨਾਂ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ‘ਤੇ ਸਾਰੇ ਹਿੱਸੇਦਾਰਾਂ ਦੀ ਰਾਏ ਲੈਣੀ ਜ਼ਰੂਰੀ ਹੈ ਕਿਉਂਕਿ ਘੱਟੋ-ਘੱਟ ਸਮਰਥਨ ਮੁੱਲ ਬਾਰੇ ਜੋ ਵੀ ਫੈਸਲਾ ਹੋਵੇਗਾ, ਉਸ ਨੂੰ ਦੇਸ਼ ਭਰ ‘ਚ ਲਾਗੂ ਕੀਤਾ ਜਾਵੇਗਾ।
ਇਹ ਮੀਟਿੰਗ ਮਹਾਤਮਾ ਗਾਂਧੀ ਇੰਸਟੀਚਿਊਟ, ਚੰਡੀਗੜ੍ਹ ਸੈਕਟਰ-26 ਵਿਖੇ ਹੋਈ। ਪਹਿਲਾਂ ਇਹ ਮੀਟਿੰਗ ਸ਼ਾਮ 5 ਵਜੇ ਹੋਣੀ ਸੀ ਪਰ ਫਿਰ ਇਸ ਦਾ ਸਮਾਂ ਬਦਲ ਦਿੱਤਾ ਗਿਆ। ਮੀਟਿੰਗ ਵਿੱਚ ਦੋਵੇਂ ਕਿਸਾਨ ਜਥੇਬੰਦੀਆਂ ਦੇ 28 ਮੈਂਬਰ ਸ਼ਾਮਲ ਹੋਏ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਮੀਟਿੰਗ ਵਿੱਚ ਕਿਸਾਨ ਜ਼ੋਰਦਾਰ ਢੰਗ ਨਾਲ ਆਪਣਾ ਪੱਖ ਪੇਸ਼ ਕਰਨਗੇ ਅਤੇ ਉਮੀਦ ਹੈ ਕਿ ਕੇਂਦਰ ਸਰਕਾਰ ਉਨ੍ਹਾਂ ਦੇ ਮਸਲੇ ਹੱਲ ਕਰੇਗੀ।
ਇਹ ਵੀ ਪੜ੍ਹੋ : ਕਰਨਲ ਕੁੱ.ਟਮਾ/ਰ ਮਾਮਲਾ, ਪਰਿਵਾਰ ਦੇ ਹੱਕ ‘ਚ ਆਏ ਸੁਖਬੀਰ ਬਾਦਲ, ਬੋਲੇ- ‘ਦੋਸ਼ੀ ਪੁਲਸੀਏ ਹੋਣ ਗ੍ਰਿਫ਼ਤਾਰ’
ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ‘ਤੇ ਫੋਰਸ ਵਧਾਉਣ ‘ਤੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸਰਕਾਰ ਦੀ ਫਿਲਹਾਲ ਕੋਈ ਕਾਰਵਾਈ ਕਰਨ ਦੀ ਕੋਈ ਯੋਜਨਾ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: