ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 21 ਫ਼ਰਵਰੀ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 21 ਫ਼ਰਵਰੀ 2025 ਨੂੰ ਦੁਪਹਿਰ 12 ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਇਕੱਤਰਤਾ ਬਾਰੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : MP ਅੰਮ੍ਰਿਤਪਾਲ ਸਿੰਘ ਨੇ ਕੀਤਾ ਹਾਈਕੋਰਟ ਦਾ ਰੁਖ਼, ਲੋਕ ਸਭਾ ਮੈਂਬਰਸ਼ਿਪ ‘ਤੇ ਮੰਡਰਾਇਆ ਖ਼.ਤ/ਰਾ!
ਵੀਡੀਓ ਲਈ ਕਲਿੱਕ ਕਰੋ -:
