Meeting Of Punjab Cabinet : ਦੇਸ਼ ਵਿੱਚ ਕੋਰੋਨਾ ਦੀ ਰਫਤਾਰ ਫਿਰ ਬੇਕਾਬੂ ਹੁੰਦੀ ਜਾਪ ਰਹੀ ਹੈ। ਯਾਨੀ ਸੰਕਟ ਨੇ ਫਿਰ ਤੋਂ ਦਰਵਾਜੇ ‘ਤੇ ਦਸਤਕ ਦਿੱਤੀ ਹੈ।
ਇਸ ਦੇ ਨਾਲ ਹੀ ਪੰਜਾਬ ‘ਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਰੋਜ਼ਾਨਾ ਬਹੁਤ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਦੇ ਵੱਧਦੇ ਕਹਿਰ ਦੇ ਵਿਚਕਾਰ ਹੁਣ ਪੰਜਾਬ ਮੰਤਰੀ ਮੰਡਲ ਦੀ ਮਹੱਤਵਪੂਰਨ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ 12 ਮਈ ਨੂੰ ਦੁਪਹਿਰ 3 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ।
ਇਸ ਗੱਲ ਦੀ ਸੰਭਾਵਨਾ ਹੈ ਕਿ ਇਸ ਦੌਰਾਨ ਕੋਰੋਨਾ ਸੰਕਟ ‘ਤੇ ਵਿਚਾਰ-ਵਟਾਂਦਰੇ ਹੋ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਸਮੇਂ ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦਾ ਸੰਕਟ ਸਿਖਰ ‘ਤੇ ਹੈ ਅਤੇ ਆਕਸੀਜਨ ਨੂੰ ਲੈ ਕੇ ਵੀ ਹਾਹਾਕਾਰ ਮਚੀ ਹੋਈ ਹੈ। ਇਸ ਕਾਰਨ ਇਸ ਬੈਠਕ ਵਿੱਚ ਕੁੱਝ ਮਹੱਤਵਪੂਰਨ ਫੈਸਲੇ ਲੈ ਸਕਦੇ ਹਨ।