ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਅੱਜ (ਮੰਗਲਵਾਰ) ਨੂੰ ਮੈਗਾ ਪੇਰੈਂਟਸ ਟੀਚਰ ਮੀਟਿੰਗ (PTM) ਹੋਵੇਗੀ। PTM ਵਿੱਚ ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਮੰਤਰੀ ਅਤੇ ਵਿਧਾਇਕ ਵੀ ਸ਼ਿਰਕਤ ਕਰਨਗੇ। ਸਾਰੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਪੀਟੀਐਮ ਵਿੱਚ ਸ਼ਾਮਲ ਹੋਣ ਲਈ ਸੱਦਾ ਪੱਤਰ ਵੀ ਭੇਜੇ ਗਏ ਹਨ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪ੍ਰੈੱਸ ਕਾਨਫਰੰਸ ਅਤੇ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸਾਰਿਆਂ ਨੂੰ ਬੁਲਾਇਆ ਗਿਆ ਹੈ ਤਾਂ ਜੋ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਿਆ ਜਾ ਸਕੇ।
PTM ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗੀ। ਕੈਬਨਿਟ ਮੰਤਰੀ ਬਲਜੀਤ ਕੌਰ ਸਵੇਰੇ 9.30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਸੋਹਾਣਾ, ਮੋਹਾਲੀ ਵਿਖੇ ਪੀ.ਟੀ.ਐਮ. ਵਿੱਚ ਪਹੁੰਚਣਗੇ। ਜਦਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁਹਾਲੀ ਦੇ ਫੇਜ਼-3ਬੀ2 ਸਕੂਲ ਆਫ ਐਮੀਨੈਂਸ ਵਿਖੇ ਜਾਣਗੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁਹਾਲੀ ਦੇ ਫੇਜ਼-11 ਸਕੂਲ ਆਫ ਐਮੀਨੈਂਸ, ਹਰਭਜਨ ਸਿੰਘ ਈਟੀਓ ਸਕੂਲ ਆਫ ਐਮੀਨੈਂਸ ਛੇਹਰਟਾ ਅਤੇ ਜੰਡਿਆਲਾ ਗੁਰੂ, ਹਰਦੀਪ ਸਿੰਘ ਮੁੰਡੀਆ ਸਕੂਲ ਆਫ ਐਮੀਨੈਂਸ ਡੇਰਾਬੱਸੀ, ਲਾਲਜੀਤ ਸਿੰਘ ਭੁੱਲਰ GSSS ਕੁਰਾਲੀ, ਡਾ: ਰਵਜੋਤ ਆਪਣੇ ਵਿਧਾਨ ਸਭਾ ਹਲਕੇ ਵਿੱਚ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਹੋਰ ਮੰਤਰੀ ਸ਼ਿਰਕਤ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ‘ਚ ਮਨਾਇਆ ਗਿਆ ‘ਪੁਲਿਸ ਯਾਦਗਾਰੀ ਦਿਵਸ’, ਪੁਲਿਸ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ
ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਮੀਟਿੰਗ ਬਹੁਤ ਮਹੱਤਵਪੂਰਨ ਹੈ। ਇਸ ਦੌਰਾਨ ਮਾਪਿਆਂ ਨੂੰ ਬੱਚਿਆਂ ਦੇ ਗੁਣਾਂ ਬਾਰੇ ਦੱਸਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੀਆਂ ਕਮੀਆਂ ਨੂੰ ਸੁਧਾਰਨ ‘ਤੇ ਵੀ ਚਰਚਾ ਹੋਵੇਗੀ। ਅਧਿਆਪਕ ਮਾਪਿਆਂ ਨਾਲ ਉਨ੍ਹਾਂ ਦੀ ਭਾਸ਼ਾ ਵਿੱਚ ਗੱਲ ਕਰਨਗੇ। ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਇਆ ਜਾਵੇਗਾ। ਨਾਲ ਹੀ ਸਕੂਲਾਂ ਦੇ ਸੁਧਾਰ ਲਈ ਉਨ੍ਹਾਂ ਦੀ ਫੀਡਬੈਕ ਲਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: