Member Parliament Simranjit Mann: ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਸਹੁੰ ਚੁੱਕੀ ਹੈ। ਉਨ੍ਹਾਂ ਕਿਹਾ- “ਮੈਂ ਸਿਮਰਨਜੀਤ ਮਾਨ ਈਸ਼ਵਰ ਦੀ ਸਹੁੰ ਚੁੱਕਦਾ ਹਾਂ ਕਿ ਮੈਂ ਕਾਨੂੰਨ ਰਾਹੀਂ ਸਥਾਪਿਤ ਭਾਰਤ ਦੇ ਸੰਵਿਧਾਨ ਪ੍ਰਤੀ ਸੱਚੀ ਸਰ਼ਧਾ ਰੱਖਾਂਗਾ, ਭਾਰਤ ਦੀ ਸਰਬ ਸਮਰੱਥਾ ਤੇ ਅਖੰਡਤਾ ਨੂੰ ਕਾਇਮ ਰੱਖਾਂਗਾ”
ਇਸ ਦੇ ਨਾਲ ਹੀ ਦੱਸ ਦੇਈਏ ਕਿ ਪਿੱਛੇ ਜਿਹੇ ਹਰਿਆਣਾ ਦੇ ਕਰਨਾਲ ਜਾ ਕੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਬਿਆਨ ਨੂੰ ਲੈ ਕੇ ਹੰਗਾਮਾ ਵੀ ਹੋਇਆ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ 1999 ਵਿੱਚ ਜਦੋਂ ਉਨ੍ਹਾਂ ਨੂੰ ਕਿਰਪਾਨ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ ਤਾਂ ਉਨ੍ਹਾਂ ਨੇ ਅਹੁਦਾ ਛੱਡ ਦਿੱਤਾ ਸੀ। ਉਨ੍ਹਾਂ ਨੇ ਅਹੁਦੇ ਦੀ ਸਹੁੰ ਨਹੀਂ ਚੁੱਕੀ। ਇਸ ਵਾਰ ਵੀ ਸਿਮਰਨਜੀਤ ਮਾਨ ਬਾਰੇ ਚਰਚਾ ਸੀ ਕਿ ਜੇਕਰ ਵੱਡੀ ਕਿਰਪਾਨ ਲੈ ਕੇ ਜਾਣ ਦੀ ਇਜਾਜ਼ਤ ਨਾ ਦਿੱਤੀ ਗਈ ਤਾਂ ਉਹ ਸਹੁੰ ਨਹੀਂ ਚੁੱਕਣਗੇ। ਹਾਲਾਂਕਿ ਮਾਨ ਨੇ ਖੁਦ ਇਸ ਗੱਲ ਤੋਂ ਇਨਕਾਰ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਇਸ ਨਾਲ ਸਿੱਖਾਂ ਵਿਚ ਭੰਬਲਭੂਸਾ ਪੈਦਾ ਹੋ ਰਿਹਾ ਹੈ। ਉਹ ਸੰਸਦ ਵਿੱਚ ਜਾ ਕੇ ਅਸਲ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨਗੇ।