ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ ਹੋਣੀ ਹੈ। ਇਸ ਦੇ ਲਈ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ ਸ਼ੁਰੂ ਹੋ ਗਈ ਹੈ। ਸੁਖਬੀਰ ਬਾਦਲ ਨੇ ਸਭ ਤੋਂ ਪਹਿਲਾਂ ਮੈਂਬਰਸ਼ਿਪ ਲਈ ਸੀ। ਉਸ ਨੇ ਖੁਦ ਫਾਰਮ ਭਰਿਆ ਹੈ। ਉਨ੍ਹਾਂ ਆਪਣੇ ਜੱਦੀ ਪਿੰਡ ਬਾਦਲ ਵਿੱਚ ਮੈਂਬਰਸ਼ਿਪ ਫਾਰਮ ਭਰਿਆ। ਇਹ ਮੁਹਿੰਮ 25 ਫਰਵਰੀ ਤੱਕ ਚੱਲੇਗੀ।
ਕੁਝ ਸਮੇਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੰਸਦੀ ਬੋਰਡ ਦੀ ਮੀਟਿੰਗ ਹੋਵੇਗੀ। ਮੀਟਿੰਗ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਵੇਗੀ। ਮੀਟਿੰਗ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਦੂਜੇ ਪਾਸੇ ਹਰਿਆਣਾ ਸਿੱਖ ਮੈਨੇਜਮੈਂਟ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਵਿੱਚ ਵੀ ਪਾਰਟੀ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਦਾ ਨਤੀਜਾ ਕਾਫੀ ਚੰਗਾ ਰਿਹਾ ਹੈ। ਇਸ ਤੋਂ ਪਾਰਟੀ ਆਗੂ ਵੀ ਉਤਸ਼ਾਹਿਤ ਹਨ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਪਹਿਲੀ ਵਾਰ ਮਹਿਲਾ ਦੇ ਸਿਰ ਸੱਜਿਆ ਮੇਅਰ ਦਾ ਤਾਜ, ਇੰਦਰਜੀਤ ਕੌਰ ਸੰਭਾਲਣਗੇ ਅਹੁਦਾ
ਵੀਡੀਓ ਲਈ ਕਲਿੱਕ ਕਰੋ -:
