ਪੰਜਾਬ ਵਿੱਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਹਫ਼ਤੇ ਲੂ (ਹੀਟ ਵੇਵ) ਚੱਲਣ ਦੇ ਆਸਾਰ ਹਨ। ਪੰਜਾਬ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਉਣ ਵਾਲੇ 4 ਦਿਨਾਂ ਵਿੱਚ ਸੂਬੇ ਦਾ ਔਸਤ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਵਧੇਗਾ।
ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ 24 ਘੰਟਿਆਂ ਦੌਰਾਨ 0.4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ ਅਤੇ ਇਹ ਆਮ ਨਾਲੋਂ 2.4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 5.6 ਡਿਗਰੀ ਸੈਲਸੀਅਸ ਵੱਧ ਹੈ। ਜਦਕਿ ਫਰੀਦਕੋਟ ਦਾ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਰਾਤ ਨੂੰ ਗਰਮੀ ਤੋਂ ਰਾਹਤ ਹੈ। ਕਿਉਂਕਿ ਰਾਤ ਦਾ ਤਾਪਮਾਨ ਘੱਟ ਦਰਜ ਕੀਤਾ ਜਾ ਰਿਹਾ ਹੈ। ਇਸ ਕਾਰਨ ਸਵੇਰੇ, ਸ਼ਾਮ ਅਤੇ ਰਾਤ ਨੂੰ ਹਲਕੀ ਠੰਢਕ ਮਹਿਸੂਸ ਕੀਤੀ ਜਾ ਰਹੀ ਹੈ।
ਪੰਜਾਬ ‘ਚ ਵੀਰਵਾਰ ਨੂੰ ਦਿਨ ਦਾ ਤਾਪਮਾਨ 37 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ। ਬੁੱਧਵਾਰ ਦੇ ਮੁਕਾਬਲੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.4 ਡਿਗਰੀ ਵੱਧ ਗਿਆ ਹੈ।
ਪੰਜਾਬ ਦੇ ਘੱਟੋ-ਘੱਟ ਤਾਪਮਾਨ ‘ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਸੀ ਪਰ ਬੁੱਧਵਾਰ-ਵੀਰਵਾਰ ਦੀ ਰਾਤ ਨੂੰ ਤਾਪਮਾਨ ‘ਚ 2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਫਿਲਹਾਲ ਰਾਤ ਦਾ ਤਾਪਮਾਨ ਆਮ ਦੇ ਨੇੜੇ ਹੈ ਪਰ ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅਗਲੇ ਛੇ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਪਰ ਨਾਲ ਹੀ 7 ਅਪ੍ਰੈਲ ਤੋਂ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਕੁਝ ਥਾਵਾਂ ‘ਤੇ ਹੀਟ ਵੇਵ ਅਲਰਟ ਵੀ ਜਾਰੀ ਕੀਤਾ ਹੈ। ਇਹ ਸਪੱਸ਼ਟ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਹੋਰ ਵਧੇਗਾ।
ਪੰਜਾਬ ਦੀ ਗੱਲ ਕਰੀਏ ਤਾਂ ਸ਼ੁਰੂ ਵਿੱਚ ਹੀਟ ਵੇਵ ਦਾ ਅਸਰ ਰਾਜਸਥਾਨ ਦੇ ਨਾਲ ਲੱਗਦੇ ਜ਼ਿਲ੍ਹਿਆਂ ਜਿਵੇਂ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਦੇਖਣ ਨੂੰ ਮਿਲੇਗਾ। ਇਸ ਤੋਂ ਬਾਅਦ ਇਹ ਹੌਲੀ-ਹੌਲੀ ਹੋਰ ਜ਼ਿਲ੍ਹਿਆਂ ਵਿੱਚ ਵੀ ਫੈਲ ਜਾਵੇਗਾ।
ਇਹ ਵੀ ਪੜ੍ਹੋ : ਅਮਰੀਕਾ ‘ਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਲਈ ਅਲਰਟ, ਇਹ ਇੱਕ ਗਲਤੀ ਕੀਤੀ ਤਾਂ ਹੋਣਗੇ ਡਿਪੋਰਟ!
ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ ਹੈ
ਵੀਰਵਾਰ ਨੂੰ ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 37.2 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਦਾ ਤਾਪਮਾਨ 30.8, ਲੁਧਿਆਣਾ ਦਾ 34.6, ਪਠਾਨਕੋਟ ਦਾ 32.6, ਬਠਿੰਡਾ ਦਾ 35.2, ਫਿਰੋਜ਼ਪੁਰ ਦਾ 31.2, ਫਰੀਦਕੋਟ ਦਾ 37.0 ਅਤੇ ਜਲੰਧਰ ਦਾ ਤਾਪਮਾਨ 32.2 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿੱਚ ਪਠਾਨਕੋਟ ਵਿੱਚ ਸਭ ਤੋਂ ਘੱਟ ਤਾਪਮਾਨ 12.5 ਡਿਗਰੀ ਦਰਜ ਕੀਤਾ ਗਿਆ।
ਜਲੰਧਰ ਰਾਤ ਨੂੰ ਸਭ ਤੋਂ ਠੰਡਾ
ਇਸ ਦੇ ਨਾਲ ਹੀ ਅੰਮ੍ਰਿਤਸਰ ‘ਚ ਘੱਟੋ-ਘੱਟ ਪਾਰਾ 15.3, ਲੁਧਿਆਣਾ ‘ਚ 14.4 (ਆਮ ਤੋਂ 0.7 ਡਿਗਰੀ ਘੱਟ), ਪਟਿਆਲਾ ‘ਚ 14.2 (ਆਮ ਤੋਂ 2.8 ਡਿਗਰੀ), ਬਠਿੰਡਾ ‘ਚ 14.6 (1.9 ਡਿਗਰੀ), ਜਲੰਧਰ ‘ਚ 13.3, ਫਰੀਦਕੋਟ ‘ਚ 1.43 ਡਿਗਰੀ, ਫਰੀਦਕੋਟ ‘ਚ 1.43 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
