ਪੰਜਾਬ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਹਾਲ ਹੀ ਵਿੱਚ ਪੱਛਮੀ ਗੜਬੜੀ ਕਾਰਨ ਹੋਈ ਬਾਰਿਸ਼ ਤੋਂ ਬਾਅਦ, ਤਾਪਮਾਨ ਵਿੱਚ ਗਿਰਾਵਟ ਆਈ ਹੈ, ਜਿਸ ਨਾਲ ਸੂਬੇ ਵਿੱਚ ਠੰਢ ਵਧ ਗਈ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਠੰਢ ਅਤੇ ਧੁੰਦ ਦੋਵੇਂ ਅਸਰ ਵਿਖਾਉਣਗੇ।
ਐਤਵਾਰ ਨੂੰ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਡਿੱਗ ਗਿਆ। ਪੰਜਾਬ ਦੇ ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸ਼ਿਮਲਾ ਦੇ ਬਰਾਬਰ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਦੋ ਹਫ਼ਤਿਆਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਅਸਮਾਨ ਸਾਫ਼ ਰਹੇਗਾ।
ਵਿਭਾਗ ਨੇ ਕਿਹਾ ਹੈ ਕਿ ਇਸ ਸਮੇਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਆਮ ਦੇ ਆਸ-ਪਾਸ ਰਹੇਗਾ। ਇਸ ਠੰਢਕ ਠੰਢਕ ਦੇ ਨਾਲ-ਨਾਲ, ਸਵੇਰੇ ਅਤੇ ਸ਼ਾਮ ਨੂੰ ਠੰਢੀਆਂ ਹਵਾਵਾਂ ਮਹਿਸੂਸ ਕੀਤੀਆਂ ਜਾ ਰਹੀਆਂ ਹਨ। ਇਸ ਹਫ਼ਤੇ 13 ਨਵੰਬਰ ਤੱਕ ਵੱਧ ਤੋਂ ਵੱਧ ਤਾਪਮਾਨ ਆਮ ਦੇ ਨੇੜੇ ਰਹਿਣ ਦੀ ਉਮੀਦ ਹੈ। ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 24 ਤੋਂ 26 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ, ਜਦੋਂ ਕਿ ਰਾਜ ਦੇ ਹੋਰ ਹਿੱਸਿਆਂ ਵਿੱਚ ਤਾਪਮਾਨ 26 ਤੋਂ 28 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।
ਇਹ ਵੀ ਪੜ੍ਹੋ : ਕੇਲਾ ਤੇ ਇੱਕ ਚੁਟਕੀ ਕਾਲੀ ਮਿਰਚ, ਰੋਜ਼ ਇਕੱਠੇ ਖਾਣ ਨਾਲ ਮਿਲਣਗੇ 6 ਹੈਰਾਨ ਕਰਨ ਵਾਲੇ ਫਾਇਦੇ
ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 6 ਤੋਂ 8 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ, ਜਦੋਂ ਕਿ ਸੂਬੇ ਦੇ ਹੋਰ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 8 ਤੋਂ 10 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
ਮਾਹਿਰਾਂ ਦਾ ਕਹਿਣਾ ਹੈ ਕਿ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਕਾਰਨ ਲੋਕਾਂ ਨੂੰ ਜ਼ੁਕਾਮ ਅਤੇ ਹੋਰ ਮੌਸਮੀ ਬਿਮਾਰੀਆਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ। ਵਧਦੀ ਠੰਢ ਦਾ ਸਰੀਰ ‘ਤੇ ਗੰਭੀਰ ਪ੍ਰਭਾਵ ਪੈ ਸਕਦਾ ਹੈ, ਇਸ ਲਈ ਲੋਕਾਂ ਨੂੰ ਗਰਮ ਕੱਪੜਿਆਂ ਅਤੇ ਖਾਣ-ਪੀਣ ਦੀਆਂ ਆਦਤਾਂ ਵਿੱਚ ਵਿਸ਼ੇਸ਼ ਧਿਆਨ ਰੱਖਣ ਦੀ ਸਲਾਹ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























