ਪੰਜਾਬ ਸਟੇਟ ਮਿਡ-ਡੇ-ਮੀਲ ਸੁਸਾਇਟੀ ਨੇ ਸੂਬੇ ਵਿੱਚ ਕੰਮ ਕਰਦੇ ਸਹਾਇਕ ਬਲਾਕ ਮੈਨੇਜਰਾਂ ਦੀਆਂ ਤਨਖਾਹਾਂ ਵਿੱਚ ਭਾਰੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਕੁਝ ਦਿਨ ਪਹਿਲਾਂ ਹੋਈ ਸੂਬਾ ਪੱਧਰੀ ਸਟੀਅਰਿੰਗ ਕਮ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ।
ਇਸ ਸਬੰਧੀ ਕਮੇਟੀ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਨਿਗਰਾਨ ਕਮੇਟੀ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਾਰੇ ਸਹਾਇਕ ਬਲਾਕ ਮੈਨੇਜਰਾਂ ਦੀ ਤਨਖਾਹ ਵਿੱਚ 5000 ਰੁਪਏ ਪ੍ਰਤੀ ਮਹੀਨਾ ਵਾਧਾ ਕੀਤਾ ਜਾਂਦਾ ਹੈ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜਿੱਥੋਂ ਤੱਕ ਮੁਲਾਜ਼ਮਾਂ ਦੀਆਂ ਸਾਲਾਨਾ ਤਰੱਕੀਆਂ ਦਾ ਸਬੰਧ ਹੈ, ਇਹ ਮਿਤੀ ਪੁਰਾਣੀ ਵਾਲੀ ਹੀ ਰਹੇਗੀ। ਵਧੀ ਹੋਈ ਤਨਖਾਹ ਸਾਰੇ ਕਰਮਚਾਰੀਆਂ ਵੱਲੋਂ ਪਹਿਲਾਂ ਮਿਲੀ ਸਾਲਾਨਾ ਤਰੱਕੀ ਦੀ ਰਕਮ ਵਿੱਚ ਕ੍ਰੈਡਿਟ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
