ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅੱਜ (5 ਜਨਵਰੀ) ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਉਹ ਹੈਰੀਟੇਜ ਸਟਰੀਟ ਤੋਂ ਨੰਗੇ ਪੈਰੀਂ ਤੁਰਦੇ ਹੋਏ “ਸਤਿਨਾਮ ਵਾਹਿਗੁਰੂ” ਦਾ ਜਾਪ ਕਰਦੇ ਹੋਏ ਅਕਾਲ ਤਖ਼ਤ ਸਾਹਿਬ ਪਹੁੰਚੇ। ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਅੱਗੇ ਫੋਟੋ ਵਿਵਾਦ ਬਾਰੇ ਸਪੱਸ਼ਟੀਕਰਨ ਦਿੱਤਾ।
ਤਰਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਮਾਣੇ ਸਿੱਖ ਵਜੋਂ ਪੇਸ਼ ਹੋਇਆ ਹਾਂ। ਮੈਂ ਆਪਣੇ ਵੱਲੋਂ ਅਤੇ ਆਪਣੇ ਵਿਭਾਗ ਵੱਲੋਂ ਉਹਨਾਂ ਨੂੰ ਸਪਸ਼ਟੀਕਰਨ ਦਿੱਤਾ ਹੈ। ਉਹਨਾਂ ਕਿਹਾ ਕਿ ਜਥੇਦਾਰ ਨੇ ਕਿਹਾ ਹੈ ਕਿ ਵਿਭਾਗ ਵਿੱਚ ਇੱਕ ਅਜਿਹਾ ਅਫਸਰ ਲਗਾਇਆ ਜਾਵੇ, ਜਿਸ ਨੂੰ ਸਿੱਖ ਸਿਧਾਂਤਾਂ ਬਾਰੇ ਪਤਾ ਹੋਵੇ ਜੋ ਕਿ ਪੰਜਾਬ ਦੀ ਵਿਰਾਸਤ ਨੂੰ ਵੀ ਜਾਣਦਾ ਹੋਵੇ।
ਉਹਨਾਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਨਗੇ ਕਿ ਪੰਜਾਬ ਸਰਕਾਰ ਦੇ ਸੈਰ-ਸਪਾਟਾ ਵਿਭਾਗ ਵਿੱਚ ਇੱਕ ਅਜਿਹਾ ਅਫਸਰ ਲਗਾਇਆ ਜਾਵੇ ਜਿਸ ਨੂੰ ਸਿੱਖ ਸਿਧਾਂਤਾਂ ਬਾਰੇ ਪਤਾ ਹੋਵੇ। ਉਹਨਾਂ ਕਿਹਾ ਕਿ ਅੱਗੇ ਤੋਂ ਤਸਵੀਰਾਂ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਨਾ ਹੋਵੇ, ਇਸ ਲਈ ਇੱਕ ਸੂਝਵਾਨ ਅਤੇ ਸਿਆਣਾ ਅਫਸਰ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ : ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਬਠਿੰਡਾ ਕੋਰਟ ‘ਚ ਸੁਣਵਾਈ ਅੱਜ, ਬੇਬੇ ਮਹਿੰਦਰ ਕੌਰ ‘ਤੇ ਕੀਤੀ ਸੀ ਵਿਵਾਦਿਤ ਟਿੱਪਣੀ
ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜਦੋਂ ਸ਼ਹੀਦੀ ਸ਼ਤਾਬਦੀ ਮਨਾਈ ਗਈ ਸੀ ਤਾਂ ਉਸ ਸਮੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਮਰਿਆਦਾ ਦਾ ਵਿਸ਼ੇਸ਼ ਤੌਰ ਤੇ ਧਿਆਨ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਉਹਨਾਂ ਦਾ ਸਪਸ਼ਟੀਕਰਨ ਮਨਜ਼ੂਰ ਕੀਤਾ।
ਵੀਡੀਓ ਲਈ ਕਲਿੱਕ ਕਰੋ -:
























