ਬਰਨਾਲਾ ‘ਚ ਪੁਲਿਸ ਟੀਮ ‘ਤੇ ਹਮਲਾ ਹੋਇਆ ਹੈ। ਬਰਨਾਲਾ ਦੇ ਮਾਨਸਾ ਰੋਡ ’ਤੇ ਸਥਿਤ ਟਰਾਈਡੈਂਟ ਫੈਕਟਰੀ ਨੇੜੇ ਨਾਕਾਬੰਦੀ ਦੌਰਾਨ ਪੁਲfਸ ’ਤੇ ਗੋਲੀਬਾਰੀ ਹੋਈ। ਪੁਲਿਸ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿੱਚ ਕਾਰ ਵਿੱਚ ਸਵਾਰ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗ ਗਈ। ਗੋਲੀਬਾਰੀ ਵਿੱਚ ਪੁਲਿਸ ਦੀ ਗੱਡੀ ਵੀ ਨੁਕਸਾਨੀ ਗਈ। ਨਾਕਾਬੰਦੀ ਦੌਰਾਨ ਵਾਹਨ ਨੂੰ ਰੋਕਣ ਦੀ ਕੋਸ਼ਿਸ਼ ਦੌਰਾਨ ਇਹ ਘਟਨਾ ਵਾਪਰੀ।
ਜਾਣਕਾਰੀ ਦਿੰਦਿਆਂ ਐਸ.ਐਸ.ਪੀ ਬਰਨਾਲਾ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਬਰਨਾਲਾ ਸ਼ਹਿਰ ਦੇ ਬਾਹਰੀ ਇਲਾਕਿਆਂ ਵਿੱਚ ਲਗਾਤਾਰ ਨਾਕਾਬੰਦੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਸਵੇਰੇ ਟਰਾਈਡੈਂਟ ਫੈਕਟਰੀ ਨੇੜੇ ਨਾਕਾਬੰਦੀ ਦੌਰਾਨ ਬਰਨਾਲਾ ਮਾਨਸਾ ਰੋਡ ’ਤੇ ਇੱਕ ਤੇਜ਼ ਰਫ਼ਤਾਰ ਕਾਲੇ ਰੰਗ ਦੀ ਵਰਨਾ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਕਾਰ ‘ਚ ਸਵਾਰ ਨੌਜਵਾਨਾਂ ਨੇ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਗੋਲੀਬਾਰੀ ਵਿਚ ਪੁਲਿਸ ਨੇ ਕਾਰ ਨੂੰ ਕਾਬੂ ਕਰ ਲਿਆ ਅਤੇ ਉਸ ਵਿਚ ਸਵਾਰ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ। ਬਦਮਾਸ਼ਾਂ ਵਿੱਚੋਂ ਇੱਕ ਦੀ ਲੱਤ ਵਿੱਚ ਗੋਲੀ ਲੱਗੀ ਹੈ ਅਤੇ ਉਸ ਨੂੰ ਸਿਵਲ ਹਸਪਤਾਲ ਬਰਨਾਲਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੋਸ਼ੀਆਂ ਕੋਲੋਂ ਪਿਸਤੌਲ, ਨਸ਼ੀਲੇ ਪਦਾਰਥ ਤੇ ਕਾਰ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ : ‘ਭਾਰਤ ਕੋਈ ਧਰਮਸ਼ਾਲਾ ਨਹੀਂ ਏ’, ਵਿਦੇਸ਼ੀਆਂ ਦੇ ਮੁੱਦੇ ‘ਤੇ ਲੋਕ ਸਭਾ ‘ਚ ਗਰਜੇ ਅਮਿਤ ਸ਼ਾਹ
ਕਾਰ ਵਿੱਚ ਸਵਾਰ ਬਦਮਾਸ਼ਾਂ ਵੱਲੋਂ ਫਾਇਰਿੰਗ ਦੌਰਾਨ ਪੁਲਿਸ ਦੀ ਗੱਡੀ ਨੂੰ ਗੋਲੀਆਂ ਲੱਗੀਆਂ। ਇੱਕ ਗੋਲੀ ਨਾਕਾਬੰਦੀ ਲਈ ਲਾਏ ਬੈਰੀਕੇਡਾਂ ਵਿੱਚ ਵੀ ਵੱਜੀ। ਦੋਸ਼ੀਆਂ ਦੀ ਕਾਰ ਵਿੱਚੋਂ ਭਾਰੀ ਮਾਤਰਾ ਵਿੱਚ ਮੈਡੀਕਲ ਨਸ਼ੀਲੀਆਂ ਦਵਾਈਆਂ ਅਤੇ ਦੋ ਰਿਵਾਲਵਰ ਅਤੇ ਕੁਝ ਕਾਰਤੂਸ ਵੀ ਬਰਾਮਦ ਹੋਏ ਹਨ।
ਵੀਡੀਓ ਲਈ ਕਲਿੱਕ ਕਰੋ -:
