ਤਰਨਤਾਰਨ ਦੇ ਨੇੜਲੇ ਪਿੰਡ ਸਕਰੀ ਨਹਿਰ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਨੌਜਵਾਨ ਕੁੱਝ ਦਿਨ ਪਹਿਲਾਂ ਆਪਣੇ ਦੋਸਤਾਂ ਨਾਲ ਮੇਲਾ ਦੇਖਣ ਗਿਆ ਸੀ ਤੇ ਮੁੜ ਕੇ ਘਰ ਵਾਪਸ ਨਹੀਂ ਪਰਤਿਆ। ਅੱਜ ਲਾਪਤਾ ਨੌਜਵਾਨ ਦੀ ਦੇਹ ਬਰਾਮਦ ਹੋਈ। ਮ੍ਰਿਤਕ ਨੌਜਵਾਨ ਦੀ ਪਛਾਣ ਅਰਸ਼ਦੀਪ ਸਿੰਘ ਵਾਸੀ ਖਵਾਸਪੁਰ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਤਰਨਤਾਰਨ ਸਿਵਲ ਹਸਪਤਾਲ ਹਸਪਤਾਲ ਭੇਜ ਦਿੱਤਾ ਹੈ।
ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਚਾਰ ਦਿਨ ਪਹਿਲਾਂ ਪਿੰਡ ਖਵਾਸਪੁਰ ਤੋਂ ਆਪਣੇ ਦੋਸਤਾਂ ਨਾਲ ਪਿੰਡ ਵੈਈਪੂਈ ਵਿਖੇ ਮੇਲਾ ਵੇਖਣ ਗਿਆ ਸੀ। ਜਦੋਂ ਉਹ ਦੇਰ ਸ਼ਾਮ ਤੱਕ ਘਰ ਨਾ ਆਇਆ ‘ਤਾਂ ਪਰਿਵਾਰਕ ਮੈਂਬਰਾਂ ਨੇ ਪੁਲਿਸ ਚੌਕੀ ਵਿਖੇ ਉਸ ਦੇ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਈ। ਨੌਜਵਾਨ ਦੇ ਪਰਿਵਾਰਕ ਮੈਂਬਰ ਅਤੇ ਪੁਲਿਸ ਵੱਲੋਂ ਕਾਫੀ ਭਾਲ ਕੀਤੀ ਗਈ ਪਰ ਉਸ ਦਾ ਕੁਝ ਪਤਾ ਨਾ ਲੱਗਿਆ।
ਇਹ ਵੀ ਪੜ੍ਹੋ : ਅਜੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ ! SC ਨੇ ਮੌਜੂਦਾ ਸਥਿਤੀ ਬਰਕਰਾਰ ਰੱਖਣ ਦੇ ਦਿੱਤੇ ਹੁਕਮ
ਕੱਲ੍ਹ ਦੇਰ ਸ਼ਾਮ ਪਿੰਡ ਸਕਰੀ ਨੇੜਿਓਂ ਨਹਿਰ ਵਿੱਚ ਤੈਰਦੀ ਹੋਈ ਨੌਜਵਾਨ ਦੀ ਲਾਸ਼ ਮਿਲੀ। ਪੁਲਿਸ ਚੌਕੀ ਫ਼ਤਿਹਾਬਾਦ ਇੰਨਚਾਰਜ ਹਰਜੀਤ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਨੋਜਵਾਨ ਦੀ ਪਹਿਚਾਣ ਕੀਤੀ ਤਾ ਪਤਾ ਲਗਾ ਇਸ ਨੌਜਵਾਨ ਪਿੰਡ ਖਵਾਸਪੁਰ ਤੋਂ ਪਿਛਲੀ ਦਿਨੀ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਈ ਸੀ। ਮੌਕੇ ‘ਤੇ ਮ੍ਰਿਤਕ ਦੇ ਪਰਿਵਾਰ ਨੂੰ ਬੁਲਾ ਕੇ ਸਨਾਖਤ ਕਰਵਾ ਕੇ ਤੁਰੰਤ ਲਾਸ਼ ਨੁੰ ਤਰਨਤਾਰਨ ਸਿਵਲ ਹਸਪਤਾਲ ਪੋਸਟਮਾਰਟਮ ਕਰਵਾਉਣ ਲਈ ਭੇਜ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -: