ਅੰਮ੍ਰਿਤਸਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਜ਼ਿਲ੍ਹਾ ਅਜਨਾਲਾ ਅਧੀਨ ਆਮ ਆਦਮੀ ਪਾਰਟੀ ਦੇ ਜਿੱਤ ਹਾਸਿਲ ਕਰਨ ਵਾਲੇ ਉਮੀਦਵਾਰਾਂ ਨੂੰ ਨਾਲ ਲੈ ਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਅਰਦਾਸ ਕਰਕੇ ਪਾਰਟੀ ਦੀ ਜਿੱਤ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕੀਤਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ਇਹ ਸਾਬਤ ਕਰਦੀ ਹੈ ਕਿ ਲੋਕਾਂ ਦਾ ਭਰੋਸਾ ਮੁੱਖ ਤੌਰ ‘ਤੇ ਪਾਰਟੀ ਦੀ ਨੀਤੀ ਅਤੇ ਸਰਕਾਰ ਦੇ ਕੰਮਾਂ ‘ਤੇ ਕਾਇਮ ਹੈ। ਉਨ੍ਹਾਂ ਨੇ ਸਾਰੇ ਵਰਕਰਾਂ, ਸਮਰਥਕਾਂ ਅਤੇ ਜਿੱਤ ਦਰਜ ਕਰਨ ਵਾਲੇ ਉਮੀਦਵਾਰਾਂ ਨੂੰ ਵਧਾਈ ਦਿੱਤੀ।
ਆਉਣ ਵਾਲੇ ਸਮੇਂ ਬਾਰੇ ਗੱਲ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ 14 ਮਹੀਨੇ ਹੋ ਚੁੱਕੇ ਹਨ ਅਤੇ ਹੁਣ ਵੱਡੇ ਪੱਧਰ ‘ਤੇ ਪਿੰਡਾਂ ਦੇ ਵਿਕਾਸ ਵੱਲ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸੜਕਾਂ, ਪੀਣ ਵਾਲੇ ਪਾਣੀ, ਸਿਹਤ ਅਤੇ ਸਿੱਖਿਆ ਵਰਗੇ ਮੁੱਦਿਆਂ ‘ਤੇ ਜ਼ਮੀਨੀ ਪੱਧਰ ‘ਤੇ ਕੰਮ ਕੀਤਾ ਜਾਵੇਗਾ। ਵਿਰੋਧੀ ਧਿਰਾਂ ਵੱਲੋਂ ਲਗਾਏ ਗਏ ਇਸ ਦੋਸ਼ ‘ਤੇ ਕਿ ਉਨ੍ਹਾਂ ਦੇ ਉਮੀਦਵਾਰਾਂ ਨੂੰ ਜਿੱਤ ਦੇ ਸਰਟੀਫਿਕੇਟ ਨਹੀਂ ਦਿੱਤੇ ਗਏ, ਧਾਲੀਵਾਲ ਨੇ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਜਿੱਥੇ-ਜਿੱਥੇ ਰਿਟਰਨਿੰਗ ਅਫਸਰ ਡਿਊਟੀ ‘ਤੇ ਸਨ, ਉਨ੍ਹਾਂ ਵੱਲੋਂ ਸਾਰੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਸਰਟੀਫਿਕੇਟ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਜਲੰਧਰ-ਜੰਮੂ ਨੈਸ਼ਨਲ ਹਾਈਵੇਅ ‘ਤੇ ਆਪਸ ‘ਚ ਟਕਰਾਏ 5 ਵਾਹਨ, ਸੰਘਣੀ ਧੁੰਦ ਕਾਰਨ ਵਾਪਰਿਆ ਹਾਦ/ਸਾ
ਆਪਣੇ ਜੱਦੀ ਪਿੰਡ ਜਗਦੇਵ ਕਲਾਂ ਤੋਂ ਹਾਰ ਬਾਰੇ ਬੋਲਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਨਾਲ ਇਹ ਸਾਬਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਕਿਸੇ ਨਾਲ ਕੋਈ ਧੱਕਾ ਨਹੀਂ ਕਰਦੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਪਿੰਡ ਰਾਜਾਸਾਂਸੀ ਵਿੱਚ ਹੈ ਅਤੇ ਉਥੋਂ ਦੇ ਲੋਕ ਪੂਰੀ ਤਰ੍ਹਾਂ ਆਜ਼ਾਦ ਹਨ, ਉਹ ਜਿਸ ਨੂੰ ਮਰਜ਼ੀ ਵੋਟ ਪਾ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
























