ਆਮ ਆਦਮੀ ਪਾਰਟੀ ਦੇ ਮਰਹੂਮ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਅੱਜ ਅੰਤਿਮ ਅਰਦਾਸ ਹੈ। ਵਿਧਾਇਕ ਗੁਰਪ੍ਰੀਤ ਗੋਗੀ ਦਾ 11 ਜਨਵਰੀ ਨੂੰ ਲੁਧਿਆਣਾ ਵਿੱਚ ਦੇਹਾਂਤ ਹੋ ਗਿਆ ਸੀ। ਪਰਿਵਾਰ ਮੁਤਾਬਕ ਗੋਗੀ ਪਿਸਤੌਲ ਸਾਫ਼ ਕਰ ਰਹੇ ਸੀ, ਇਸ ਦੌਰਾਨ ਅਚਾਨਕ ਗੋਲੀ ਚੱਲ ਗਈ। ਜ਼ਖਮੀ ਹਾਲਤ ‘ਚ ਉਨ੍ਹਾਂ ਨੂੰ ਡੀਐੱਮਸੀ ਹਸਪਤਾਲ ਲਿਜਾਇਆ ਗਿਆ ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਗਈ।
ਅੱਜ ਉਹਨਾਂ ਦੀ ਅੰਤਿਮ ਅਰਦਾਸ ਅਤੇ ਸਹਿਜ ਪਾਠ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹੋਵੇਗਾ। ਇਸ ਭੋਗ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਣਗੇ। ਇਸ ਦੇ ਨਾਲ ਹੀ ਵਿਰੋਧੀ ਧਿਰ ਸਮੇਤ ਹੋਰ ਸਿਆਸੀ ਪਾਰਟੀਆਂ ਦੇ ਆਗੂ ਗੋਗੀ ਨੂੰ ਸ਼ਰਧਾਂਜਲੀ ਦੇਣ ਲਈ ਪੁੱਜਣਗੇ। ਸ਼ੋਕ ਸਭਾ 12 ਤੋਂ 2 ਵਜੇ ਤੱਕ ਜਾਰੀ ਰਹੇਗੀ।
ਇਹ ਵੀ ਪੜ੍ਹੋ : ਦੋਸਤ ਨੇ ਲਈ ਦੋਸਤ ਦੀ ਜਾ/ਨ, ਸ਼.ਰਾ/ਬ ਪੀਣ ਲਈ ਪੈਸੇ ਨਾ ਦੇਣ ‘ਤੇ ਕੀਤਾ ਬੇ.ਰਹਿ/ਮੀ ਨਾਲ ਕ/ਤ.ਲ
ਵੀਡੀਓ ਲਈ ਕਲਿੱਕ ਕਰੋ -:
