ਮਾਨਸਾ ਦੇ ਪਿੰਡ ਪੇਰੋਂ ਦੇ ਸ਼ਹੀਦ ਸੂਬੇਦਾਰ ਅੰਗਰੇਜ਼ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ । ਇਸ ਮਗਰੋਂ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਐਸਡੀਐਮ ਮਨਜੀਤ ਸਿੰਘ ਸ਼ਹੀਦ ਦੇ ਘਰ ਪਹੁੰਚੇ ਅਤੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ । ਸ਼ਹੀਦ ਸੂਬੇਦਾਰ ਅੰਗਰੇਜ਼ ਸਿੰਘ ਦਾ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਸੀ । ਇਸ ਮਗਰੋਂ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਸਨਮਾਨ ਰਾਸ਼ੀ ਸੌਂਪੀ ਗਈ।
ਇਹ ਵੀ ਪੜ੍ਹੋ: ਪੰਜਾਬ ‘ਚ ਤੜਕਸਾਰ ਵਾਪਰੀ ਵੱਡੀ ਵਾ.ਰਦਾ.ਤ, ‘ਆਪ’ ਵਰਕਰ ਗੋਪੀ ਚੋਹਲਾ ਦਾ ਗੋ/ਲੀਆਂ ਮਾਰ ਕੇ ਕਤ.ਲ
ਇਸ ਮੌਕੇ ਵਿਧਾਇਕ ਨੇ ਕਿਹਾ ਕਿ ਸਰਹੱਦ ‘ਤੇ ਦੇਸ਼ ਦੀ ਸੇਵਾ ਕਰਨ ਵਾਲੇ ਸ਼ਹੀਦ ਦਾ ਸਤਿਕਾਰ ਕਰਨਾ ਸਾਡਾ ਫਰਜ਼ ਹੈ। ਇਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਅੱਜ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਦੇ ਪਰਿਵਾਰ ਵਿੱਚ ਇੱਕ ਬੇਟੀ ਅਤੇ ਪਤਨੀ ਹੈ । ਇਸ ਸਡੌਰਾਂ ਵਿਧਾਇਕ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ –