ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਨੌਰ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਏ ਹਨ। ਪਠਾਨਮਾਜਰਾ ਨੂੰ ਮੰਗਲਵਾਰ ਸਵੇਰੇ ਪਟਿਆਲਾ ਪੁਲਿਸ ਨੇ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਉਨ੍ਹਾਂ ਨੂੰ ਪਟਿਆਲਾ ਰਾਹੀਂ ਪੰਜਾਬ ਪੁਲਿਸ ਸਟੇਸ਼ਨ ਲੈ ਜਾ ਰਹੀ ਸੀ, ਜਿੱਥੇ ਰਸਤੇ ਵਿੱਚ ਪਠਾਨਮਾਜਰਾ ਆਪਣੇ ਸਾਥੀਆਂ ਸਮੇਤ ਸਕਾਰਪੀਓ ਤੇ ਫਾਰਚੂਨਰ ਗੱਡੀ ਵਿੱਚ ਫਰਾਰ ਹੋ ਗਿਆ।
ਸੂਤਰਾਂ ਮੁਤਾਬਕ ਪਟਿਆਲਾ ਪੁਲਿਸ ਵੱਲੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪੁਰਾਣੇ ਜ਼ਬਰ-ਜਨਾਹ ਮਾਮਲੇ ਵਿੱਚ ਅੱਜ ਸਵੇਰੇ ਗ੍ਰਿਫ਼ਤਾਰ ਕੀਤਾ ਗਿਆ ਸੀ। ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ, ਪੁਲਿਸ ਉਨ੍ਹਾਂ ਨੂੰ ਥਾਣੇ ਲੈ ਜਾ ਰਹੀ ਸੀ। ਇਸ ਦੌਰਾਨ ਵਿਧਾਇਕ ਪਠਾਨਮਾਜਰਾ ਅਤੇ ਉਸ ਦੇ ਸਾਥੀਆਂ ਵੱਲੋਂ ਵੱਲੋਂ ਪੁਲਿਸ ਦੀ ਟੀਮ ’ਤੇ ਗੋਲੀਆਂ ਚਲਾਈਆਂ ਅਤੇ ਉਨ੍ਹਾਂ ਨੂੰ ਦਰੜਨ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਫਲੱਡ ਮੀਡੀਆ ਬੁਲੇਟਿਨ ਜਾਰੀ, ਹੈਰਾਨ ਕਰ ਦੇਣ ਵਾਲੇ ਅੰਕੜੇ ਆਏ ਸਾਹਮਣੇ
ਹਰਮੀਤ ਸਿੰਘ ਪਠਾਨਮਾਜਰਾ ਅਤੇ ਉਨ੍ਹਾਂ ਦੇ ਸਾਥੀ ਇੱਕ ਸਕਾਰਪੀਓ ਅਤੇ ਇੱਕ ਫਾਰਚੂਨਰ ਵਿੱਚ ਭੱਜ ਗਏ, ਜਿਨ੍ਹਾਂ ਵਿੱਚੋਂ ਪੁਲਿਸ ਨੇ ਫਾਰਚੂਨਰ ਫੜ ਲਈ ਹੈ, ਜਦੋਂ ਕਿ ਪੁਲਿਸ ਟੀਮ ਸਕਾਰਪੀਓ ਵਿੱਚ ਫਰਾਰ ਵਿਧਾਇਕ ਦਾ ਪਿੱਛਾ ਕਰ ਰਹੀ ਹੈ। ਇਸ ਸਾਰੀ ਘਟਨਾ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ।
ਵੀਡੀਓ ਲਈ ਕਲਿੱਕ ਕਰੋ -:
























