ਪੰਜਾਬ ਦੇ ਜਲੰਧਰ ‘ਚ ਵੱਡੀ ਵਾਰਦਾਤ ਵਾਪਰੀ। ਇੱਥੇ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਤੀਜੇ ਦੀ ਦਿਨ ਦਿਹਾੜੇ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ ਹੈ। ਨੌਜਵਾਨ ਦੇ ਨਾਲ ਮੌਜੂਦ ਉਸ ਦੇ 2 ਹੋਰ ਸਾਥੀ ਵੀ ਬੁਰੀ ਤਰ੍ਹਾਂ ਜ਼ਖਮੀ ਦੱਸੇ ਜਾ ਰਹੇ ਹਨ। ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ਤੇ ਪਹੁੰਚੀ ਅਤੇ ਜਾਂਚ ਤੋਂ ਬਾਅਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਮਾਮੂਲੀ ਤਕਰਾਰ ਮਗਰੋਂ ਕੁੱਝ ਨੌਜਵਾਨਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਨੌਜਵਾਨਾਂ ਨੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਤੀਜੇ ਅਤੇ ਉਸ ਦੇ 2 ਸਾਥੀਆਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ‘ਚ ਵਿਧਾਇਕ ਦੇ ਭਤੀਜੇ ਦੀ ਮੌਤ ਹੋ ਗਈ ਅਤੇ ਉਸ ਦੇ 2 ਸਾਥੀ ਫੱਟੜ ਹੋ ਗਏ। ਮ੍ਰਿਤਕ ਦੀ ਪਛਾਣ ਆਦਮਪੁਰ ਦੇ ਪਿੰਡ ਬਿਆਸ ਦੇ ਰਹਿਣ ਵਾਲੇ ਸੰਨੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੂੰ ਨਹੀਂ ਮਿਲਣਗੇ ਕਿਸਾਨ ਜਥੇਬੰਦੀ, ਡੱਲੇਵਾਲ ਨੇ SC ਦੇ ਪ੍ਰਧਾਨ ਨੂੰ ਲਿਖੀ ਚਿੱਠੀ
ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮਾਮਲੇ ਦਾ ਨੋਟਿਸ ਲੈਂਦਿਆਂ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਵਿਧਾਇਕ ਦੇ ਭਤੀਜੇ ਦੇ ਨਾਲ ਮੌਜੂਦ ਦੋ ਹੋਰ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ। ਪੁਲਿਸ ਤੇ ਟੀਮ ਵੱਲੋਂ ਮਾਮਲੇ ਸਬੰਧੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: