ਫਿਰੋਜ਼ਪੁਰ ਛਾਉਣੀ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਰਵਿੰਦਰ ਸਿੰਘ ਸੰਧੂ ਉਰਫ ਬੱਬਲ ਦਾ ਅੱਜ ਲੁਧਿਆਣਾ ਵਿਖੇ ਦੇਹਾਂਤ ਹੋ ਗਿਆ। ਉਹ ਡੇਂਗੂ ਦੇ ਬੁਖਾਰ ਤੋਂ ਪੀੜਤ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਨੇ ਰਵਿੰਦਰ ਸਿੰਘ ਸੰਧੂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਸ਼ਾਂਤੀ ਬਖਸ਼ਣ ਅਤੇ ਪਰਿਵਾਰ ਵਾਲਿਆਂ ਨੂੰ ਇਹ ਦੁੱਖ ਸਹਿਣ ਕਰਨ ਦੀ ਤਾਕਤ ਬਖਸ਼ਣ।
ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

ਰਵਿੰਦਰ ਸਿੰਘ ਸੰਧੂ 2002 ਤੋਂ 2007 ਤੱਕ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਮੁੱਖ ਸੰਸਦੀ ਸਕੱਤਰ ਵੀ ਰਹੇ। ਉਹ 1992 ਅਤੇ 2002 ਵਿੱਚ ਫਿਰੋਜ਼ਪੁਰ ਤੋਂ ਵਿਧਾਇਕ ਚੁਣੇ ਗਏ ਸਨ। ਹਾਲਾਂਕਿ, ਉਹ ਅਗਸਤ 2013 ਦੌਰਾਨ ਬਿਨਾਂ ਸ਼ਰਤ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਲੁਧਿਆਣਾ ਤੋਂ ਫਿਰੋਜ਼ਪੁਰ ਨੇੜੇ ਉਨ੍ਹਾਂ ਦੇ ਜੱਦੀ ਪਿੰਡ ਰੱਤਾਖੇੜਾ ਵਿਖੇ ਲਿਆਂਦਾ ਜਾ ਰਿਹਾ ਹੈ






















