ਪੰਜਾਬ ਵਿੱਚ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਗਾਰੰਟੀਆਂ ਦੇ ਰੂਪ ਵਿੱਚ ਵੱਖ-ਵੱਖ ਵਾਅਦੇ ਕੀਤੇ ਗਏ ਸਨ। ਜਿਨ੍ਹਾਂ ਵਿੱਚੋਂ ਪਹਿਲਾਂ ਵਾਅਦਾ ਇਹ ਸੀ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਹਰ ਘਰ ਨੂੰ ਪ੍ਰਤੀ ਮਹੀਨਾਂ 300 ਯੂਨਿਟ ਬਿਜਲੀ ਮੁਆਫ਼ੀ ਦਿੱਤੀ ਜਾਵੇਗੀ । ਜਿਸ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ 1 ਜੁਲਾਈ ਤੋਂ ਬਿਜਲੀ ਮੁਆਫ਼ੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹਲਕਾ ਜਗਰਾਉਂ ਦੇ ਵਿਧਾਇਕਾ ਸਰਵਜੀਤ ਕੌਰ ਮਾਣੂਕੇ ਵੱਲੋਂ ਇੱਕ ਪ੍ਰੈਸ ਬਿਆਨ ਜਾਰੀ ਕੀਤਾ ਗਿਆ।
ਬੀਬੀ ਮਾਣੂਕੇ ਨੇ ਕਿਹਾ ਕਿ ਅਜਿਹਾ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਸੂਬੇ ਵਿੱਚ ਸਰਕਾਰ ਬਣਨ ਦੇ ਇੱਕ ਮਹੀਨੇ ਬਾਅਦ ਲੋਕਾਂ ਦੇ ਬੇਰੁਜ਼ਗਾਰ ਧੀਆਂ-ਪੁੱਤਰਾਂ ਨੂੰ ਨਿਯੁੱਕਤੀ ਪੱਤਰ ਦਿੱਤੇ ਗਏ ਹੋਣ। ਉਨ੍ਹਾਂ ਕਿਹਾ ਕਿ ਅਜਿਹੇ ਇਤਿਹਾਸ਼ਕ ਕੰਮ CM ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਕਰ ਸਕਦੀ ਹੈ।
ਇਹ ਵੀ ਪੜ੍ਹੋ: ‘ਆਪ’ ਦੇ 300 ਯੂਨਿਟ ਮੁਫਤ ਦੇਣ ਦੇ ਫੈਸਲੇ ਨਾਲ 80 ਫੀਸਦੀ ਪਰਿਵਾਰਾਂ ਨੂੰ ਹੋਵੇਗਾ ਫਾਇਦਾ’ : ਅਮਨ ਅਰੋੜਾ
ਵਿਧਾਇਕਾ ਮਾਣੂਕੇ ਨੇ ਕਿਹਾ ਕਿ CM ਮਾਨ ਸਰਕਾਰ ਵੱਲੋ ਬਿਜਲੀ ਮੁਆਫ਼ੀ ਦੇ ਐਲਾਨ ਤੋਂ ਬਾਅਦ ਹੁਣ ਇੱਕ ਜੁਲਾਈ ਤੋਂ ਹਰ ਪਰਿਵਾਰ ਨੂੰ 600 ਯੂਨਿਟ ਬਿਜਲੀ ਮੁਫ਼ਤ ਮਿਲੇਗੀ। ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਖੇਤੀਬਾੜੀ ਸੈਕਟਰ ਬਿਜਲੀ ਸਬਸਿਡੀ ਉਸੇ ਤਰ੍ਹਾਂ ਜਾਰੀ ਰਹੇਗੀ ਅਤੇ ਉਦਯੋਗਿਕ ਤੇ ਵਪਾਰਿਕ ਕੰਮਾਂ ਲਈ ਬਿਜਲੀ ਦਰਾਂ ਵਿੱਚ ਕੋਈ ਵੀ ਵਾਧਾ ਨਹੀਂ ਕੀਤਾ ਗਿਆ ਅਤੇ ਉਨ੍ਹਾਂ ਨੂੰ ਬਿਜਲੀ ਪੁਰਾਣੀਆਂ ਦਰਾਂ ਤੇ ਹੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਮੁਫ਼ਤ ਬਿਜਲੀ ਦਾ ਐਲਾਨ ਕਰਕੇ ‘ਆਪ’ ਦੀ ਸਰਕਾਰ ਨੇ ਆਪਣੇ ਵਾਅਦਿਆਂ ਤੇ ਜ਼ੁਬਾਨ ਦੇ ਪੱਕੇ ਹੋਣ ਦਾ ਸਬੂਤ ਦਿੱਤਾ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”