ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਇਕ ਵਾਰ ਫਿਰ ਤੋਂ ਕਾਂਗਰਸ ਵਿਚ ਨਵਾਂ ਵਿਵਾਦ ਛਿੜ ਗਿਆ ਹੈ। ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂਨੇ ਆਪਣਾ ਅਸਤੀਫਾ CLP ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਭੇਜ ਦਿੱਤਾ ਹੈ।
ਦੱਸ ਦੇਈਏ ਕਿ ਵਿਕਰਮਜੀਤ ਸਿੰਘ ਚੌਧਰੀ ਨੇ ਸਾਬਕਾ ਸੀਐੱਮ ਚੰਨੀ ਖਿਲਾਫ ਮੋਰਚਾ ਖੋਲ੍ਹਿਆ ਹੈ। ਉਨ੍ਹਾਂ ਵੱਲੋਂ ਇਹ ਅਸਤੀਫਾ ਜਲੰਧਰ ਲੋਕ ਸਭਾ ਸੀਟ ਤੋਂ Ex. CM ਚਰਨਜੀਤ ਚੰਨੀ ਦੀ ਉਮੀਦਵਾਰੀ ਦੇ ਵਿਰੋਧ ਵਿਚ ਦਿੱਤਾ ਗਿਆ ਹੈ। ਜਲੰਧਰ ਵਿਚ ਚੰਨੀ ਦੀ ਦਖਲਅੰਦਾਜ਼ੀ ਤੋਂ ਬਾਅਦ ਚੌਧਰੀ ਸੰਤੋਖ ਸਿੰਘ ਦਾ ਪਰਿਵਾਰ ਨਾਰਾਜ਼ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਅਸਤੀਫਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਇੰਸਟਾਗ੍ਰਾਮ ‘ਤੇ ਰੀਲਾਂ ਬਣਾਉਣੀਆਂ ਪਤਨੀ ਨੂੰ ਪਈਆਂ ਭਾਰੀ, ਨਾਰਾਜ਼ ਹੋ ਪਤੀ ਨੇ ਚੁੱਕਿਆ ਖੌਫ਼/ਨਾਕ ਕਦਮ
ਹਾਲਾਂਕਿ ਕਾਂਗਰਸ ਵੱਲੋਂ ਅਜੇ ਜਲੰਧਰ ਤੋਂ ਐੱਮਪੀ ਉਮੀਦਵਾਰ ਨਹੀਂ ਐਲਾਨਿਆ ਗਿਆ ਹੈ। ਜਿਸ ਦੇ ਚੱਲਦਿਆਂ ਵਿਧਾਇਕ ਵਿਕਰਮਜੀਤ ਸਿੰਘ ਵੱਲੋਂ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਵੱਲੋਂ ਦਾਅਵੇਦਾਰੀ ਵੀ ਕੀਤੀ ਜਾ ਰਹੀ ਸੀ ਟਿਕਟ ਨੂੰ ਲੈ ਕੇ ਪਰ ਜਿਸ ਤਰ੍ਹਾਂ ਸਾਬਕਾ ਸੀਐੱਮ ਚੰਨੀ ਦੀ ਜਲੰਧਰ ਵਿਚ ਹਲਚਲ ਨੂੰ ਦੇਖਦੇ ਹੋਏ ਨਾਰਾਜ਼ਗੀ ਦੇ ਚੱਲਦਿਆਂ ਸ਼ਾਇਦ ਇਹ ਅਸਤੀਫਾ ਸੌਂਪਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: