ਵੀਰਵਾਰ ਸਵੇਰੇ ਮੋਗਾ ਤੋਂ ਇੱਕ ਦਰਦਨਾਕ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਮੋਗਾ ਅੰਮ੍ਰਿਤਸਰ ਮੁੱਖ ਮਾਰਗ ’ਤੇ ਦੋ ਬੱਸਾਂ ਦੀ ਆਪਸ ਵਿੱਚ ਜ਼ਬਰਦਸਤ ਟੱਕਰ ਹੋ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਬੱਸਾਂ ਦੀ ਟੱਕਰ ਪਿੰਡ ਲੁਹਾਰਾ ਦੇ ਨੇੜੇ ਹੋਈ ਹੈ। ਇਸ ਘਟਨਾ ਵਿੱਚ 5 ਲੋਕਾਂ ਦੀ ਮੌਤ ਹੋ ਗਈ ਹੈ । ਇਸ ਹਾਦਸੇ ਵਿੱਚ ਬਹੁਤ ਸਾਰੇ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਫਰੀਦਕੋਟ ਅਤੇ ਮੋਗਾ ਦੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਅਖੀਰ ਮੰਨ ਹੀ ਗਏ ਕੈਪਟਨ! ਸਿੱਧੂ ਦੀ ਤਾਜਪੋਸ਼ੀ ‘ਚ ਸ਼ਾਮਲ ਹੋਣਗੇ ਮੁੱਖ ਮੰਤਰੀ
ਦੱਸਿਆ ਜਾ ਰਿਹਾ ਹੈ ਕਿ ਪ੍ਰਾਈਵੇਟ ਬੱਸ ਨਵਜੋਤ ਸਿੱਧੂ ਦੀ ਤਾਜਪੋਸ਼ੀ ਲਈ ਰਵਾਨਾ ਹੋਈ ਸੀ। ਦੱਸ ਦੇਈਏ ਕਿ ਚਸ਼ਮਦੀਦਾਂ ਅਨੁਸਾਰ ਪ੍ਰਾਈਵੇਟ ਬੱਸ ਸਰਕਾਰੀ ਬੱਸ ਨੂੰ ਓਵਰਟੇਕ ਕਰ ਰਹੀ ਸੀ।

ਓਵਰਟੇਕ ਕਰਨ ਦੇ ਦੌਰਾਨ ਹੀ ਪ੍ਰਾਈਵੇਟ ਬੱਸ ਨੇ ਸਰਕਾਰੀ ਬੱਸ ਨੂੰ ਟੱਕਰ ਮਾਰ ਦਿੱਤੀ । ਇਹ ਸੜਕ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਜ਼ਖਮੀ ਲੋਕਾਂ ਨਾਲ ਹਸਪਤਾਲ ਦੇ ਬੈੱਡ ਤੱਕ ਭਰ ਗਏ ਹਨ।
ਇਹ ਵੀ ਦੇਖੋ: ਪੰਜਾਬ ਦਾ ਸ਼ਖਸ ਰਾਜਸਥਾਨ ‘ਚ ਗ਼ੁਲਾਮ, 11 ਸਾਲਾਂ ਬਾਅਦ ਮਿਲਿਆ ਪਰਿਵਾਰ, ਦੇਖ ਕੇ ਭੁੱਬਾਂ ਮਾਰ ਰੋ ਪਿਆ






















