ਮੋਗਾ-ਜਲੰਧਰ ਰੋਡ ‘ਤੇ ਵੀਰਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਕਸਬਾ ਧਰਮਕੋਟ ਦੇ ਪਿੰਡ ਜਲਾਲਾਬਾਦ ਨੇੜੇ 2 ਗੱਡੀਆਂ ਦੀ ਆਪਸੀ ਟੱਕਰ ਹੋ ਗਈ । ਹਾਦਸਾ ਇੰਨਾ ਭਿਆਨਕ ਸੀ ਕਿ ਇੱਕ ਕਾਰ ਵਿੱਚ ਸਵਾਰ 6 ਲੋਕਾਂ ਵਿੱਚੋਂ 3 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਲੋਕ ਜ਼ਖਮੀ ਹੋ ਗਏ ਹਨ ।
ਦੱਸਿਆ ਜਾ ਰਿਹਾ ਹੈ ਕਿ ਮੋਗਾ ਵੱਲੋਂ ਰੌਂਗ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ i20 ਕਾਰ ਨਾਲ ਟਕਰਾ ਗਈ। ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ i20 ਕਾਰ 25 ਤੋਂ 30 ਫੁੱਟ ਦੇ ਕਰੀਬ ਡੂੰਘੇ ਛੱਪੜ ਵਿੱਚ ਜਾ ਡਿੱਗੀ।
ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਵਾਸੀਆਂ ਵੱਲੋਂ ਕੜੀ ਮੁਸ਼ੱਕਤ ਤੋਂ ਬਾਅਦ ਜ਼ਖਮੀ ਲੋਕਾਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ ਗਿਆ ਤੇ ਹਸਪਤਾਲ ਪਹੁੰਚਾਇਆ ਗਿਆ। ਇਸ ਘਟਨਾ ਵਿੱਚ ਦੋ ਔਰਤਾਂ ਤੇ ਇੱਕ 5 ਸਾਲਾਂ ਬੱਚੀ ਦੀ ਮੋਗਾ ਦੇ ਸਿਵਲ ਹਸਪਾਤਲ ਪਹੁੰਚ ਕੇ ਮੌਤ ਹੋ ਗਈ, ਜਦਕਿ 1 ਵਿਅਕਤੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਤੇ ਉਸਨੂੰ ਲੁਧਿਆਣਾ ਦੇ DMC ਰੈਫਰ ਕਰ ਦਿੱਤਾ ਗਿਆ ਹੈ।
ਇਸ ਹਾਦਸੇ ਦੌਰਾਨ ਜ਼ਖ਼ਮੀਆਂ ਨੂੰ ਬਾਹਰ ਕੱਢਣ ਵਾਲੇ ਮੋਹਿਤ ਕੁਮਾਰ ਨੇ ਦੱਸਿਆ ਕਿ ਕੋਟ ਈਸੇਖਾਂ ਵਾਲੀ ਸਾਈਡ ਤੋਂ ਇੱਕ ਗੱਡੀ ਆਈ ਜੋ ਸਿੱਧੀ ਹਾਈਵੇਅ ਉਪੱਰ ਚੜ੍ਹ ਗਈ ਜੋ ਮੋਗਾ ਸਾਈਡ ਤੋਂ ਆ ਰਹੀ i20 ਕਾਰ ਨਾਲ ਟਕਰਾ ਗਈ ।
ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਉਹ ਆਊਟ ਆਫ਼ ਕੰਟਰੋਲ ਹੋ ਗਈ, ਜਿਸ ਕਾਰਨ ਉਹ 30 ਫੁੱਟ ਦੇ ਕਰੀਬ ਡੂੰਘੇ ਛੱਪੜ ਵਿੱਚ ਜਾ ਡਿੱਗੀ। ਉਕਤ ਨੌਜਵਾਨਾਂ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਮਦਦ ਨਾਲ ਅਸੀਂ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਅਤੇ ਸਿਵਲ ਹਸਪਤਾਲ ਮੋਗਾ ਲੈ ਗਏ ਜਿੱਥੇ 1ਬੱਚੀ ਅਤੇ 2 ਔਰਤਾਂ ਦੀ ਮੌਤ ਹੋ ਗਈ ਹੈ ।
ਦੱਸ ਦੇਈਏ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਮੌਕੇ ‘ਤੇ ਥਾਣਾ ਮੁਖੀ ਦਲਜੀਤ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਮਦਦ ਦੇ ਨਾਲ ਜਖਮੀ ਵਿਅਕਤੀਆਂ ਨੂੰ ਗੱਡੀ ਵਿਚੋਂ ਬਾਹਰ ਕੱਢਿਆ ਗਿਆ ਅਤੇ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ।
ਇਹ ਵੀ ਦੇਖੋ: Petrol 100 ਤੋਂ ਪਾਰ ਹੋਣ ਤੇ ਕਿਵੇਂ ਲੋਕਾ ਨੇ ਕੱਡਿਆ ਮੋਦੀ ਸਰਕਾਰ ਅਤੇ ‘ਅੱਛੇ ਦਿਨਾਂ’ ਦਾ ਜਲੂਸ…