ਪੰਜਾਬ ਦੀ ਮੋਗਾ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਮੋਗਾ ਦੇ ਪਿੰਡ ਖੁਖਰਾਣਾ ਦਾਣਾ ਮੰਡੀ ਤੋਂ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਇਨ੍ਹਾਂ ਕੋਲੋਂ 6 ਪਿਸਤੌਲਾਂ, 7 ਮੈਗਜ਼ੀਨਾਂ, 41 ਕਾਰਤੂਸ ਅਤੇ ਇੱਕ ਮਾਰੂਤੀ ਕਾਰ ਬਰਾਮਦ ਕੀਤਾ ਹੈ। ਜਿਨ੍ਹਾਂ ਵਿੱਚੋਂ 2 ਮੋਗਾ ਜ਼ਿਲ੍ਹੇ ਦੇ ਵਸਨੀਕ ਹਨ। 2 ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਸਨੀਕ ਹਨ। ਚਾਰਾਂ ਮੁਲਜ਼ਮਾਂ ਨੂੰ ਮੋਗਾ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮੋਗਾ ਦੇ ਐੱਸ.ਐੱਸ.ਪੀ. ਅੰਕੁਰ ਗੁਪਤਾ ਨੇ ਦੱਸਿਆ ਕਿ ਮੋਗਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਮਾਰੂਤੀ ਕਾਰ ਵਿੱਚ ਸਵਾਰ 4 ਵਿਅਕਤੀ ਮੋਗਾ ਦੇ ਪਿੰਡ ਖੁਖਰਾਣਾ ਦਾਣਾ ਮੰਡੀ ਵਿੱਚ ਕੋਈ ਵਾਰਦਾਤ ਕਰਨ ਦੀ ਤਾਕ ਵਿੱਚ ਹਨ। ਉਨ੍ਹਾਂ ਕੋਲ ਭਾਰੀ ਮਾਤਰਾ ਵਿੱਚ ਹਥਿਆਰ ਹਨ। ਮੋਗਾ CIA ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਮਾਰੂਤੀ ਕਾਰ ’ਚ ਸਵਾਰ ਚਾਰ ਵਿਅਕਤੀਆਂ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ : ਮੁਕਤਸਰ ‘ਚ ਚੋਰ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ 4 ਲੁਟੇਰਿਆਂ ਨੂੰ ਕੀਤਾ ਕਾਬੂ, ਚੋਰੀ ਦੇ ਸਾਮਾਨ ਬਰਾਮਦ
ਮੁਲਜ਼ਮਾਂ ਦੀ ਪਛਾਣ ਸੁੱਚਾ ਸਿੰਘ ਵਾਸੀ ਫਤਿਹਗੜ੍ਹ ਪੰਜਤੂਰ ਮੋਗਾ, ਜਸਪਾਲ ਸਿੰਘ ਵਾਸੀ ਫ਼ਿਰੋਜ਼ਪੁਰ, ਸਚਿਨ ਉਰਫ਼ ਭੱਟੀ ਵਾਸੀ ਕੁੰਡੇ ਜ਼ਿਲ੍ਹਾ ਫ਼ਿਰੋਜ਼ਪੁਰ, ਗੌਤਮ ਕੁਮਾਰ ਵਾਸੀ ਸੁੰਦਰ ਨਗਰ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਚਾਰਾਂ ਕੋਲੋਂ 6 ਪਿਸਤੌਲ, 7 ਮੈਗਜ਼ੀਨ ਅਤੇ 41 ਕਾਰਤੂਸ ਬਰਾਮਦ ਹੋਏ ਹਨ। ਇਹ ਚਾਰੇ ਫ਼ਿਰੋਜ਼ਪੁਰ ਜੇਲ੍ਹ ਵਿੱਚ ਇਕੱਠੇ ਹੋਏ ਸਨ ਅਤੇ ਫ਼ਿਰੋਜ਼ਪੁਰ ਦੇ ਸਾਗਰ ਗੈਂਗ ਨਾਲ ਦੁਸ਼ਮਣੀ ਰੱਖਦੇ ਸਨ। ਫੜੇ ਗਏ ਮੁਲਜ਼ਮ ਸੁੱਚਾ ਸਿੰਘ ਖ਼ਿਲਾਫ਼ 7 ਕੇਸ, ਜਸਪਾਲ ਖ਼ਿਲਾਫ਼ 5, ਸਚਿਨ ਖ਼ਿਲਾਫ਼ 3 ਕੇਸ ਦਰਜ ਹਨ। ਮੁਲਜ਼ਮਾਂ ਨੂੰ ਮੋਗਾ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਤਾਂ ਜੋ ਹੋਰ ਵੀ ਖੁਲਾਸੇ ਕੀਤੇ ਜਾ ਸਕਣ।
ਵੀਡੀਓ ਲਈ ਕਲਿੱਕ ਕਰੋ -: