ਪੰਜਾਬ ਦੇ ਮੋਗਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ 2 ਨਾਮੀ ਗੈਂਗ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਛੇ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਇਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
DGP ਨੇ ਦੱਸਿਆ ਕਿ ਮੋਗਾ ਪੁਲਿਸ ਨੇ ਪਹਿਲੇ ਗੈਂਗ ਦੇ ਇੱਕ ਸਾਥੀ ਨੂੰ 3 ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਅਤੇ ਦੂਜੇ ਗੈਂਗ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਉਨ੍ਹਾਂ ਕੋਲੋਂ 3 ਗੈਰ-ਕਾਨੂੰਨੀ ਹਥਿਆਰਾਂ ਦੀ ਬਰਾਮਦਗੀ ਹੋਈ ਹੈ। ਇਹ ਮੁਲਜ਼ਮ ਮੋਗਾ ਵਿੱਚ ਵਪਾਰੀ ਨੂੰ ਫਿਰੌਤੀ ਲਈ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਖਿਲਾਫ਼ 2 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਪਿਛੜੇ ਅਤੇ ਅਗਾਂਹਵਧੂ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਗੰਦਰਬਲ ‘ਚ ਹੋਏ ਹ.ਮ/ਲੇ ‘ਚ ਪੰਜਾਬ ਦੇ ਪੁੱਤ ਦੀ ਮੌ/ਤ, ਕਈ ਸਾਲਾਂ ਤੋਂ IFCKO ਕੰਪਨੀ ‘ਚ ਕਰ ਰਿਹਾ ਸੀ ਕੰਮ
ਵੀਡੀਓ ਲਈ ਕਲਿੱਕ ਕਰੋ -: