ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਗ੍ਹਾ-ਜਗ੍ਹਾ ਪੁਲਿਸ ਦੀ ਨਾਕੇਬੰਦੀ ਹੈ। ਅਜਿਹਾ ਹੀ ਕੁਝ ਮੋਗਾ ਦੇ ਸ਼ਹਿਰ ਵਿਚ ਦੇਖਣ ਨੂੰ ਮਿਲ ਰਿਹਾ ਹੈ। ਪੁਲਿਸ ਚੋਣਾਂ ਦੌਰਾਨ ਨਸ਼ੇ ਦੀ ਆਵਾਜਾਈ ਨੂੰ ਰੋਕਣ ਲਈ ਲਗਾਤਾਰ ਛਾਪੇਮਾਰੀ ਤੇ ਸਖਤੀ ਕਰ ਰਹੀ ਹੈ। ਇਸੇ ਤਹਿਤ ਅੱਜ ਪੁਲਿਸ ਵੱਲੋਂ ਧਰਮਕੋਟ ਦੇ ਦਰਿਆ ਵਿਚ ਛਾਪੇਮਾਰੀ ਕਰਕੇ 1 ਲੱਖ 40 ਹਜ਼ਾਰ ਲੀਟਰ ਲਾਹਣ ਦੀ ਬਰਾਮਦ ਕੀਤੀ ਹੈ। ਹਾਲਾਂਕਿ ਅਜੇ ਤੱਕ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਧਰਮਕੋਟ ਦੇ ਡੀਐੱਸਪੀ ਅਮਰਜੀਤ ਸਿੰਘ ਨੇ ਕਿਹਾ ਕਿ ਐੱਸਐੱਸ ਪੀ ਮੋਗਾ ਦੇ ਨਿਰਦੇਸ਼ਾਂ ਤਹਿਤ ਨਸ਼ੇ ਨੂੰ ਖਤਮ ਕਰਨ ਤੇ ਚੋਣਾਂ ਦੇ ਮੱਦੇਨਜ਼ਰ ਸਖਤੀ ਕੀਤੀ ਜਾ ਰਹੀ ਹੈ। ਇਸੇ ਤਹਿਤ ਗੁਪਤ ਸੂਚਨਾ ਦੇ ਆਧਾਰ ‘ਤੇ ਧਰਮਕੋਟ ਦੇ ਦਰਿਆ ਏਰੀਏ ਵਿਚ ਛਾਪੇ ਮਾਰੀ ਕੀਤੀ ਗਈ।
ਇਹ ਵੀ ਪੜ੍ਹੋ : ਮੋਗੇ ਦੀ ਧੀ ਸੁਖਪ੍ਰੀਤ ਕੌਰ ਨੇ ਪੰਜਾਬ ਦਾ ਨਾਂ ਕੀਤਾ ਰੌਸ਼ਨ, ਸ਼ਾਟਪੁੱਟ ‘ਚ ਨੈਸ਼ਨਲ ਤੇ ਇੰਟਰਨੈਸ਼ਨਲ ‘ਚ ਕੀਤਾ ਟੌਪ
ਛਾਪੇਮਾਰੀ ਦੌਰਾਨ 1 ਲੱਖ 40,000 ਲੀਟਰ ਲਾਹਣ ਬਰਾਮਦ ਹੋਈ ਜਿਸ ਦੇ ਬਾਅਦ ਐਕਸਾਈਜ਼ ਵਿਭਾਗ ਦੀ ਸਿਫਾਰਸ਼ ‘ਤੇ ਥਾਣਾ ਦਰਮਕੋਟ ਵਿਚ 3 ਮਾਮਲੇ ਦਰਜ ਕਰ ਲਏ ਗਏ ਹਨ। ਜਲਦ ਹੀ ਮੁਲਜ਼ਮਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਆਪ੍ਰੇਸ਼ਨ ਨੂੰ 35 ਦੇ ਕਰੀਬ ਮੁਲਾਜ਼ਮਾਂ ਨੇ ਆਪਣੇ ਸਹਿਯੋਗ ਨਾਲ ਸਫਲ ਬਣਾਇਆ। ਦੂਜੇ ਪਾਸੇ ਡੀਐੱਸਪੀ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਵੀ ਦਿੱਤੀ ਕਿ ਉਹ ਆਪਣਾ ਕੰਮ ਬੰਦ ਕਰ ਦੇਣ ਤੇ ਕੋਈ ਕੰਮ ਕਰ ਲੈਣ। ਜੇਕਰ ਕੋਈ ਵੀ ਨਸ਼ਾ ਤਸਕਰ ਫੜਿਆ ਜਾਵੇਗਾ ਤਾਂ ਉਸ ਉਪਰ ਸਖਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: