ਮੋਗਾ ਪੁਲਿਸ ਨੇ 5 ਦਿਨ ਪਹਿਲਾਂ ਹੋਏ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਪਿੰਡ ਮਾਣੂੰਕੇ ਦੇ ਰਹਿਣ ਵਾਲੇ ਅਰਸ਼ਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਕੋਲੋਂ ਕਤਲ ਵਿੱਚ ਵਰਤਿਆ ਗਿਆ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
ਦੱਸ ਦੇਈਏ ਕਿ 15 ਮਈ ਨੂੰ ਪਿੰਡ ਦੌਧਰ ਗਰਬੀ ਵਿੱਚ ਇੰਦਰਪਾਲ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਜੜ੍ਹ ਵਿੱਚ ਇੱਕ ਪੁਰਾਣੀ ਰੰਜਿਸ਼ ਨਿਕਲੀ। ਇੰਦਰਪਾਲ ਦਾ ਨਾਮ ਦੌਧਰ ਗਰਬੀ ਦੇ ਸਾਬਕਾ ਸਰਪੰਚ ਰਸਪਾਲ ਸਿੰਘ ਦੇ ਕਤਲ ਕੇਸ ਵਿੱਚ ਸਾਹਮਣੇ ਆਇਆ ਸੀ।
ਹਾਲਾਂਕਿ, 2015 ਵਿੱਚ ਇੰਦਰਪਾਲ ਨੂੰ ਇਸ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ ਸੀ। ਇਸੇ ਦੁਸ਼ਮਣੀ ਕਾਰਨ ਰਸਪਾਲ ਸਿੰਘ ਦੇ ਪੋਤੇ ਅਰਸ਼ਪ੍ਰੀਤ ਨੇ ਇੰਦਰਪਾਲ ਦਾ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : ‘ਸ੍ਰੀ ਦਰਬਾਰ ਸਾਹਿਬ ‘ਚ ਏਅਰ ਡਿਫੈਂਸ ਗ/ਨ ਤਾਇਨਾਤ ਨਹੀਂ ਕੀਤੀ ਗਈ ਸੀ’- ਭਾਰਤੀ ਫੌਜ ਨੇ ਦਿੱਤਾ ਸਪੱਸ਼ਟੀਕਰਨ
ਡੀਐਸਪੀ ਅਨਵਰ ਅਲੀ ਨੇ ਦੱਸਿਆ ਕਿ ਇਹ ਮਾਮਲਾ ਮ੍ਰਿਤਕ ਇੰਦਰਪਾਲ ਦੇ ਪਿਤਾ ਹਰਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਾਂਚ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:
























