ਮੌਜੂਦਾ ਸਮੇਂ ਵਿੱਚ ਸੜਕ ਹਾਦਸੇ ਇੰਨੇ ਜ਼ਿਆਦਾ ਵੱਧ ਗਏ ਹਨ ਕਿ ਆਏ ਦਿਨ ਕੋਈ ਨਾ ਕੋਈ ਨੌਜਵਾਨ ਇਸਦਾ ਸ਼ਿਕਾਰ ਹੋ ਕੇ ਆਪਣੀ ਜਾਨ ਤੋਂ ਹੱਥ ਧੋ ਬੈਠਦਾ ਹੈ। ਅਜਿਹਾ ਹੀ ਇੱਕ ਮਾਮਲਾ ਪਿੰਡ ਤਖਾਣਵੱਧ ਤੋਂ ਸਾਹਮਣੇ ਆਇਆ ਹੈ, ਜਿੱਥੇ ਵੀਰਵਾਰ ਰਾਤ ਨੂੰ ਸੜਕ ਹਾਦਸੇ ਵਿੱਚ ਇੱਕ 18 ਸਾਲਾਂ ਨੌਜਵਾਨ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਢੁੱਡੀਕੇ ਦਾ ਰਹਿਣ ਵਾਲਾ ਸੀ, ਜਿਸਦੀ ਪਹਿਚਾਣ ਗੁਰਜੀਤ ਸਿੰਘ ਦੇ ਰੂਪ ਵਿੱਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਵਿਆਹ ਸਮਾਗਮ ਤੋਂ ਬਾਅਦ ਆਪਣੇ ਦੋਸਤ ਨੂੰ ਪਿੰਡ ਬੁੱਟਰ ਛੱਡ ਕੇ ਘਰ ਪਰਤ ਰਿਹਾ ਸੀ ਤਾਂ ਪਿੰਡ ਤਖਾਣਵੱਧ ਵਿੱਚ ਜੇ.ਸੀ.ਬੀ ਮਸ਼ੀਨ ਨਾਲ ਉਸ ਦਾ ਮੋਟਰਸਾਈਕਲ ਟਕਰਾ ਗਿਆ। ਇੱਕ ਟੱਕਰ ਤੋਂ ਬਾਅਦ ਉਸਦੇ ਸਿਰ ਵਿੱਚ ਗੰਭੀਰ ਸੱਟ ਲੱਗ ਗਈ, ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਮੋਟਰਸਾਈਕਲ ਸਵਾਰ ਤੀਸਰਾ ਨੌਜਵਾਨ ਐਸ਼ਪ੍ਰੀਤ ਸਿੰਘ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲਕਾਂਡ : ਇੰਟਰਪੋਲ ਨੇ ਗੈਂਗਸਟਰ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਕੀਤਾ ਜਾਰੀ
ਦੱਸ ਦੇਈਏ ਕਿ ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲਾ ਨੌਜਵਾਨ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ । ਇਸ ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਅਜੀਤਵਾਲ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਜੇਸੀਬੀ ਮਸ਼ੀਨ ਦੇ ਚਾਲਕ ਸਤਨਾਮ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: