ਮੋਗਾ ਵਿੱਚ ਤੜਕਸਾਰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ । ਦਰਅਸਲ, ਮੋਗਾ ਦੇ ਬੁੱਘੀਪੁਰਾ ਚੌਕ ਨੇੜੇ ਇੱਕ ਤੇਜ਼ ਰਫਤਾਰ ਟਰੱਕ ਨੇ ਇੱਕ ਟ੍ਰੈਕਟਰ-ਟਰਾਲੀ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਟ੍ਰੈਕਟਰ ਦਾ ਸੰਤੁਲਨ ਵਿਗੜਨ ਕਾਰਨ ਟ੍ਰੈਕਟਰ ਪੁਲ ਦੀ ਕੰਧ ਵਿੱਚ ਜਾ ਵੱਜਿਆ। ਇਹ ਹਾਦਸਾ ਇਨ੍ਹਾਂ ਜ਼ਿਆਦਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਟ੍ਰੈਕਟਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਸ ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਟਰੱਕ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੇਵਾ ਸੁਸਾਇਟੀ ਦੇ ਮੈਂਬਰ ਨੇ ਦੱਸਿਆ ਕਿ ਸਥਾਨਕ ਪੁਲਿਸ ਤੋਂ ਜਾਣਕਾਰੀ ਮਿਲੀ ਸੀ ਕਿ ਬੁੱਘੀਪੁਰਾ ਚੌਂਕ ਦੇ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਟ੍ਰੈਕਟਰ-ਟ੍ਰਾਲੀ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਇੱਕ ਵਿਕਤੀ ਦੀ ਮੌਤ ਹੋ ਚੁੱਕੀ ਸੀ ਤੇ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਸੀ। ਜ਼ਖਮੀ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਜ਼ਖਮੀ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਹੈ। ਇਸ ਹਾਦਸੇ ਵਿੱਚ ਮ੍ਰਿਤਕ ਪਹਿਚਾਣ ਨਹੀਂ ਹੋ ਸਕੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: