ਮੋਗਾ ਵਿੱਚ ਐਤਵਾਰ ਨੂੰ ਚੜ੍ਹਦੀ ਸਵੇਰ ਵੱਡਾ ਹਾ.ਦਸਾ ਵਾਪਰ ਗਿਆ ਹੈ । ਜਿੱਥੇ ਇੱਕ ਟਰੱਕ ਤੇ ਕਾਰ ਦੀ ਆਪਸ ਵਿੱਚ ਭਿਆ.ਨਕ ਟੱ.ਕਰ ਹੋ ਗਈ ਹੈ । ਟੱ.ਕਰ ਤੋਂ ਬਾਅਦ ਟਰੱਕ ਨੂੰ ਅੱ.ਗ ਲੱਗ ਗਈ । ਦੱਸ ਦੇਈਏ ਕਿ ਇਹ ਹਾ.ਦਸਾ ਮੋਗਾ-ਕੋਟਕਪੂਰਾ ਰੋਡ ‘ਤੇ ਪਿੰਡ ਸਿੰਘਾਵਾਲਾ ਨੇੜੇ ਵਾਪਰਿਆ ਹੈ। ਇਸ ਹਾ.ਦਸੇ ਮਗਰੋਂ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਤੇ ਕਾਰ ਚਾਲਕ ਦੀ ਮੌ.ਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਸੀਮਿੰਟ ਨਾਲ ਭਰੇ ਟਰੱਕ ਦੀ ਕਾਰ ਨਾਲ ਆਹਮੋ-ਸਾਹਮਣੇ ਟੱ.ਕਰ ਹੋ ਗਈ। ਹਾ.ਦਸਾ ਇਨ੍ਹਾਂ ਭਿਆਨਕ ਸੀ ਕਿ ਟਰੱਕ ਨੂੰ ਅੱਗ ਲੱਗ ਗਈ ਤੇ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਕਾਰ ਚਾਲਕ ਨੂੰ ਕਰੀਬ ਡੇਢ ਘੰਟੇ ਬਾਅਦ ਬਾਹਰ ਕੱਢਿਆ ਗਿਆ ਜਿਸ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਗਿਆ। ਇਸ ਘਟਨਾ ਦਾ ਪਤਾ ਲੱਗਦਿਆਂ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੇ ਜਸ਼ਨ ਸੰਘਾ ਨੇ ਵਿਦੇਸ਼ ‘ਚ ਵਧਾਇਆ ਮਾਣ, ਅਮਰੀਕੀ ਫ਼ੌਜ ’ਚ ਹੋਇਆ ਭਰਤੀ
ਘਟਨਾ ਦਾ ਪਤਾ ਲੱਗਦਿਆਂ ਮੌਕੇ ‘ਤੇ ਪਹੁੰਚੇ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਦੱਸਿਆ ਕਿ ਅੱਜ ਸ਼ਾਮ 6.30 ਵਜੇ ਦੇ ਕਰੀਬ ਮੋਗਾ ਸਮਾਜ ਸੇਵੀ ਸੁਸਾਇਟੀ ਨੂੰ ਸੂਚਨਾ ਮਿਲੀ ਕਿ ਮੋਗਾ ਦੇ ਸਿੰਘਾਵਾਲਾ ਬਿਜਲੀ ਘਰ ਦੇ ਕੋਲ ਇੱਕ ਕਾਰ ਤੇ ਟਰੱਕ ਦੀ ਆਹਮੋ-ਸਾਹਮਣੇ ਟੱ.ਕਰ ਹੋ ਗਈ ਹੈ । ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ਦੀ ਟੀਮ ਵੀ ਪਹੁੰਚ ਗਈ ਤੇ ਕਰੀਬ ਡੇਢ ਘੰਟੇ ਦੀ ਮਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ । ਕਾਰ ਚਾਲਕ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿ.ਤਕ ਐਲਾਨ ਦਿੱਤਾ । ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: