ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਵਿੱਚ ਵੱਡਾ ਐਕਸ਼ਨ ਲਿਆ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਵੱਲੋਂ ਹਥਿਆਰਾਂ ਦੀ ਅੰਤਰ-ਰਾਜੀ ਤਸਕਰੀ ਦਾ ਰੈਕੇਟ ਚਲਾਉਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਇੱਕ ਨਹੀਂ ਸਗੋਂ ਵੱਖ-ਵੱਖ ਗਿਰੋਹਾਂ ਨੂੰ ਮਾਲੀ ਮਦਦ ਵੀ ਦੇ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਮੱਧ ਪ੍ਰਦੇਸ਼ ਤੋਂ ਨਾਜਾਇਜ਼ ਹਥਿਆਰ ਪੰਜਾਬ ਵਿੱਚ ਸਪਲਾਈ ਕਰ ਰਿਹਾ ਸੀ।

Mohali arms smuggling module busted
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਨੇ ਟਵੀਟ ਕਰਦਿਆਂ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), SAS ਨਗਰ, ਪੰਜਾਬ ਵੱਲੋਂ ਅੰਤਰ-ਰਾਜੀ ਸੰਗਠਿਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਨੂੰ ਚਲਾਉਣ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਵੱਖ-ਵੱਖ ਗਿਰੋਹਾਂ ਨੂੰ ਮਾਲੀ ਮਦਦ ਦੇ ਰਿਹਾ ਸੀ, ਉਹ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਨਾਜਾਇਜ਼ ਹਥਿਆਰ ਸਪਲਾਈ ਕਰਦਾ ਸੀ।
ਇਹ ਵੀ ਪੜ੍ਹੋ: ਪੰਜਾਬ ’ਚ ਮੌਸਮ ਹੋਇਆ ਸਾਫ਼, ਮੌਸਮ ਵਿਭਾਗ ਨੇ ਇਸ ਦਿਨ ਮੀਂਹ ਪੈਣ ਦੀ ਜਤਾਈ ਸੰਭਾਵਨਾ
ਇਸ ਤੋਂ ਅੱਗੇ DGP ਨੇ ਦੱਸਿਆ ਕਿ ਮੁਲਜ਼ਮ ਕੋਲੋਂ 4 ਨਾਜਾਇਜ਼ .32 ਬੋਰ ਪਿਸਤੌਲ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਸ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਬੇਪਰਦ ਕਰਨ ਲਈ SSOC ਮੋਹਾਲੀ ਵੱਲੋਂ ਅਗਲੇ ਅਤੇ ਪਿਛਲੇ ਸਬੰਧਾਂ ਨੂੰ ਟਰੈਕ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਪੁਲਸ ਸੰਗਠਿਤ ਅਪਰਾਧਾਂ ਦੀ ਕਮਰ ਤੋੜਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: