ਪੰਜਾਬ ਦੇ ਮੋਹਾਲੀ ਜ਼ਿਲੇ ਦੇ ਡੇਰਾਬੱਸੀ ‘ਚ ਬਲਾਤਕਾਰ ਪੀੜਤਾ ਤੋਂ ਜਾਂਚ ਦੇ ਨਾਂ ‘ਤੇ ਰਿਸ਼ਵਤ ਲੈਣ ਵਾਲੀ ਮਹਿਲਾ ASI ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ASI ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ ਪਰ ਪੀੜਤ ਧਿਰ ਪੰਜਾਬ ਸਰਕਾਰ ਤੋਂ ਜਵਾਬ ਮੰਗ ਰਹੀ ਹੈ।
ਪੀੜਤ ਔਰਤ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਣਨ ਸਮੇਂ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ਸਥਾਨਕ ਵਿਧਾਇਕ ਨੇ ਵੀ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਇੱਕ ਪੈਸਾ ਵੀ ਨਹੀਂ ਲਵੇਗੀ। ਦੱਸ ਦੇਈਏ ਕਿ ਪੀੜਤਾ ਦੇ ਘਰ ਜਾ ਕੇ 20,000 ਰੁਪਏ ਦੀ ਰਿਸ਼ਵਤ ਲਈ ਗਈ ਸੀ, ਜੋ ਕਿ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਸੀ। ਔਰਤ ਦਾ ਕਹਿਣਾ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਉਹ ਕਾਰਵਾਈ ਲਈ ਡੇਰਾਬਸੀ ਥਾਣੇ ਦੇ ਚੱਕਰ ਲਗਾ ਰਹੀ ਸੀ। ਦੂਜੇ ਪਾਸੇ ਔਰਤ ਦਾ ਦੋਸ਼ ਹੈ ਕਿ ਡੇਰਾਬਸੀ ਥਾਣੇ ਦੇ ਐਸਐਚਓ ਨੇ ਵੀ ਉਸ ਤੋਂ 20 ਹਜ਼ਾਰ ਰੁਪਏ ਦੀ ਮੰਗ ਕੀਤੀ। ਔਰਤ ਨੇ ਕਿਹਾ ਕਿ ਬਲਾਤਕਾਰ ਵਰਗੇ ਮਾਮਲੇ ‘ਚ ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ ਕੀਤੀ। ਮਾਮਲੇ ਦੀ ਸ਼ਿਕਾਇਤ ਪੰਜਾਬ ਵਿਜੀਲੈਂਸ, ਸੀਐਮ ਵਿੰਡੋ ਅਤੇ ਪੰਜਾਬ ਦੇ ਡੀਜੀਪੀ ਅਤੇ ਐਸਐਸਪੀ ਨੂੰ ਵੀ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੂਜੇ ਪਾਸੇ ਮਹਿਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਜਾਰੀ ਕੀਤੇ ਗਏ ਨੰਬਰ ‘ਤੇ ਰਿਸ਼ਵਤ ਦੀ ਵੀਡੀਓ ਵੀ ਪਾਈ ਗਈ ਹੈ। ਔਰਤ ਨੇ ਕਿਹਾ ਕਿ ਪੁਲਿਸ ਨੇ ਅਜੇ ਤੱਕ ਇਸ ਕੇਸ ਦਾ ਚਲਾਨ ਵੀ ਪੇਸ਼ ਨਹੀਂ ਕੀਤਾ ਹੈ। ਘਟਨਾ ਜੂਨ ਮਹੀਨੇ ਦੀ ਦੱਸੀ ਜਾ ਰਹੀ ਹੈ। ਜਿਸ ਤੋਂ ਬਾਅਦ ਮੁਲਜ਼ਮ ਮਹਿਲਾ ਏਐਸਆਈ ਪ੍ਰਵੀਨ ਕੌਰ ਦਾ ਥਾਣੇ ਤੋਂ ਤਬਾਦਲਾ ਪੁਲਿਸ ਲਾਈਨ ਕਰ ਦਿੱਤਾ ਗਿਆ। ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਡੀਐਸਪੀ ਡੇਰਾਬਸੀ ਦਰਪਨ ਆਹਲੂਵਾਲੀਆ ਨੇ ਮਹਿਲਾ ਏਐਸਆਈ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਹੈ। ਮਾਮਲੇ ਦੀ ਅਗਲੇਰੀ ਜਾਂਚ ਪੰਜਾਬ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ।