ਮੋਹਾਲੀ ਦੇ ਫੇਸ 11 ਵਿਚ ਦੇਰ ਰਾਤ ਓਵਰ ਸਪੀਡ ਗੱਡੀ ਇੱਕ ਦਰੱਖਤ ਨਾਲ ਟਕਰਾ ਗਈ । ਇਸ ਹਾਦਸੇ ਵਿੱਚ 28 ਸਾਲਾਂ ਨੌਜਵਾਨ ਦੀ ਸਿਰ ਵਿੱਚ ਸੱਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਜੰਟ ਸਿੰਘ (28) ਸਾਲ ਵਾਸੀ ਪਿੰਡ ਕੰਬਾਲੀ ਵਜੋਂ ਹੋਈ ਹੈ । ਨੌਜਵਾਨ ਇੱਕ ਸਾਲ ਪਹਿਲਾਂ ਹੀ ਕੈਨੇਡਾ ਵਾਪਸ ਘਰ ਪਰਤਿਆ ਸੀ ਅਤੇ ਹਾਲੇ ਤੱਕ ਕੁਆਰਾ ਸੀ।
ਇਸ ਸਬੰਧੀ ਲੋਕਾਂ ਨੇ ਦੱਸਿਆ ਕਿ ਕਾਰ ਬਹੁਤ ਹੀ ਜ਼ਿਆਦਾ ਓਵਰ ਸਪੀਡ ਸੀ ਜਿਸਦਾ ਸੰਤੁਲਨ ਵਿਗੜਨ ਕਾਰਨ ਉਹ ਰੋਡ ‘ਤੇ ਦਰੱਖਤ ਨਾਲ ਟਕਰਾ ਗਈ । ਜਿਸ ਤੋਂ ਬਾਅਦ ਲੋਕਾਂ ਨੇ ਕਾਰ ਚਾਲਕ ਨੂੰ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ ਅਤੇ ਉਸ ਦੇ ਸਿਰ ‘ਤੇ ਜ਼ਿਆਦਾ ਸੱਟ ਲੱਗਣ ਹੋਣ ਕਾਰਨ ਪੁਲਿਸ ਨੂੰ ਸੂਚਨਾ ਦਿੱਤੀ । ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰ ਚਾਲਕ ਨੂੰ ਨੇੜੇ ਦੇ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਅਯੁੱਧਿਆ ਗਏ ਪਟਿਆਲਾ ਦੇ 2 ਲਾਪਤਾ ਬੱਚਿਆਂ ਦੀਆਂ ਦੇਹਾਂ ਹੋਈਆਂ ਬਰਾਮਦ, ਮਾਪਿਆਂ ਦਾ ਰੋ-ਰੋ ਬੁਰਾ ਹਾਲ
ਫਿਲਹਾਲ ਕਾਰ ਦੇ ਸੰਤੁਲਨ ਵਿਗੜਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਜੰਟ ਸਿੰਘ ਅਤੇ ਉਸਦੀਆਂ ਭੈਣਾਂ ਕੈਨੇਡਾ ਸਿਟੀਜਨ ਸਨ ਅਤੇ ਇੱਕ ਸਾਲ ਪਹਿਲਾਂ ਹੀ ਉਹ ਕੈਨੇਡਾ ਤੋਂ ਵਾਪਸ ਘਰ ਪਰਤਿਆ ਸੀ ਅਤੇ ਹੁਣ ਉਹ ਪ੍ਰੋਪਰਟੀ ਡੀਲਿੰਗ ਦਾ ਕੰਮ ਕਰਨ ਲੱਗ ਪਿਆ ਸੀ । ਕੈਨੇਡਾ ਤੋਂ ਭੈਣਾਂ ਦੇ ਆਉਣ ਤੋਂ ਬਾਅਦ ਹੀ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ । ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਵੀਡੀਓ ਲਈ ਕਲਿੱਕ ਕਰੋ -: