ਜਗਤਾਰ ਸਿੰਘ ਹਵਾਰਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ 20 ਸਾਲ ਪੁਰਾਣੇ ਇੱਕ ਹੋਰ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ। ਉਸ ਵਿਰੁੱਧ 2005 ਵਿੱਚ ਖਰੜ ਥਾਣੇ ਵਿੱਚ ਵਿਸਫੋਟਕ ਸਮੱਗਰੀ ਐਕਟ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਜਗਤਾਰ ਸਿੰਘ ਹਵਾਰਾ ਦੀ ਪੇਸ਼ ਹੋਈ। ਇਸ ਤੋਂ ਪਹਿਲਾਂ ਉਸਨੂੰ ਮੋਹਾਲੀ ਦੇ ਸੋਹਾਣਾ ਪੁਲਿਸ ਸਟੇਸ਼ਨ ਤੋਂ ਬਰੀ ਕਰ ਦਿੱਤਾ ਗਿਆ ਸੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਅੱਜ ਮੁਹਾਲੀ ਅਦਾਲਤ ਵਿਖੇ ਭਾਈ ਜਗਤਾਰ ਸਿੰਘ ਦੀ ਵੀਡਿਓ ਕਾਨਫਰੰਸ ਰਾਹੀਂ ਹੋਈ ਪੇਸ਼ੀ ਦੌਰਾਨ ਉਨ੍ਹਾਂ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਤੇਜ ਪ੍ਰਤਾਪ ਸਿੰਘ ਰੰਧਾਵਾ ਨੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਨਾਲ ਅਸਲਾ ਐਕਟ ਦੀ ਧਾਰਾ 25, 54 ਅਤੇ 59 ਤਹਿਤ ਦਰਜ ਮਾਮਲੇ ਵਿਚ ਬਰੀ ਕਰ ਦਿੱਤਾ ਹੈ। ਇਸ ਮੌਕੇ ਮੌਜੂਦ ਭਾਈ ਜਗਤਾਰ ਸਿੰਘ ਹਵਾਰਾ ਦੇ ਸਾਥੀ ਜਸਵੰਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸੱਚ ਦੀ ਜਿੱਤ ਹੋਈ।
ਇਹ ਵੀ ਪੜ੍ਹੋ : ਜਲੰਧਰ ਦੀਆਂ 2 ਫੈਕਟਰੀਆਂ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ 7 ਤੋਂ ਵੱਧ ਗੱਡੀਆਂ ਮੌਕੇ ‘ਤੇ ਮੌਜੂਦ
ਜਾਣਕਾਰੀ ਅਨੁਸਾਰ, ਹਵਾਰਾ ਅਤੇ ਕੁਝ ਹੋਰਾਂ ਵਿਰੁੱਧ 2005 ਵਿੱਚ ਖਰੜ ਥਾਣੇ ਵਿੱਚ ਵਿਸਫੋਟਕ ਪਦਾਰਥ ਐਕਟ, 1908 ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਹਾਲਾਂਕਿ, ਉਸ ਸਮੇਂ ਨਾ ਤਾਂ ਹਵਾਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਨਾ ਹੀ ਉਸ ਤੋਂ ਕੁਝ ਵੀ ਬਰਾਮਦ ਕੀਤਾ ਗਿਆ ਸੀ। ਇਸੇ ਤਰ੍ਹਾਂ, 1998 ਵਿੱਚ, ਜਗਤਾਰ ਹਵਾਰਾ ‘ਤੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 153A , 124A , 225 , 120B ਅਤੇ 511 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇੱਕ ਸਾਲ ਪਹਿਲਾਂ ਉਸਨੂੰ ਇਸ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ ਸੀ। ਦੋਵਾਂ ਮਾਮਲਿਆਂ ਵਿੱਚ, ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ ਸੀ। ਉਹ ਚੰਡੀਗੜ੍ਹ ਵਿੱਚ ਵਿਸਫੋਟਕ ਅਤੇ ਦੇਸ਼ਧ੍ਰੋਹ ਦੇ ਦੋ ਮਾਮਲਿਆਂ ਵਿੱਚੋਂ ਪਹਿਲਾਂ ਹੀ ਬਰੀ ਹੋ ਚੁੱਕਾ ਹੈ।
ਵੀਡੀਓ ਲਈ ਕਲਿੱਕ ਕਰੋ -: