ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਤੋਂ ਬਾਅਦ ਮੁਸ਼ਕਲ ਵਿੱਚ ਫਸ ਗਏ ਹਨ। ਉਨ੍ਹਾਂ ਖ਼ਿਲਾਫ਼ ਮੁਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਬਾਜਵਾ ‘ਤੇ ਬੀਐੱਨਐੱਸ ਦੀ ਧਾਰਾ 197 (1) (ਡੀ) ਅਤੇ 353 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਉਨ੍ਹਾਂ ਨੂੰ ਅੱਜ ਦੁਪਹਿਰ 12 ਵਜੇ ਪੁੱਛਗਿੱਛ ਲਈ ਬੁਲਾਇਆ ਸੀ। ਇਸ ਦੌਰਾਨ ਉਹ ਪੇਸ਼ ਨਹੀਂ ਹੋਏ।
ਇਸ ਤੋਂ ਬਾਅਦ ਬਾਜਵਾ ਦੇ ਵਕੀਲ ਮੋਹਾਲੀ ਪਹੁੰਚੇ ਅਤੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਅੱਜ ਪੇਸ਼ ਨਹੀਂ ਹੋ ਸਕਦੇ। ਅਜਿਹੇ ‘ਚ ਉਨ੍ਹਾਂ ਨੂੰ ਇਕ ਦਿਨ ਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਇਸ ਦੀ ਹਾਮੀ ਭਰੀ। ਹੁਣ, ਉਨ੍ਹਾਂ ਨੂੰ ਕੱਲ੍ਹ ਦੁਪਹਿਰ 2 ਵਜੇ ਬੁਲਾਇਆ ਗਿਆ ਹੈ। ਇਸ ਤੋਂ ਬਾਅਦ ਬਾਜਵਾ ਨੇ ਇਸ ਮਾਮਲੇ ‘ਚ ਜ਼ਿਲਾ ਅਦਾਲਤ ਦਾ ਰੁਖ ਕੀਤਾ ਹੈ। ਨਾਲ ਹੀ ਐਫਆਈਆਰ ਦੀ ਕਾਪੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ।
ਪ੍ਰਤਾਪ ਸਿੰਘ ਬਾਜਵਾ ਦੇ ਵਕੀਲ ਹਿੰਮਤ ਸਿੰਘ ਦਿਓਲ ਨੇ ਦੱਸਿਆ ਕਿ ਐੱਫ.ਆਈ.ਆਰ ਦੀ ਕਾਪੀ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ ਅੱਜ ਮੋਹਾਲੀ ਕੋਰਟ ਦਾ ਰੁਖ਼ ਕੀਤਾ ਤੇ ਕੋਰਟ ਵਿਚ ਐੱਫ.ਆਈ.ਆਰ. ਦੀ ਕਾਪੀ ਜਲਦ ਤੋਂ ਜਲਦ ਮੁਹੱਈਆ ਕਰਵਾਉਣ ਲਈ ਅਰਜ਼ੀ ਦਾਇਰ ਕੀਤੀ। ਜਿਸ ਮਗਰੋਂ ਕੋਰਟ ਨੇ ਇਸ ਦੀ ਕਾਪੀ ਇੰਟਰਨੈੱਟ ‘ਤੇ ਅਪਲੋਡ ਕਰਨ ਦਾ ਹੁਕਮ ਦਿੱਤਾ। ਫਿਰ ਉਨ੍ਹਾਂ ਨੂੰ ਇਸ ਦੀ ਕਾਪੀ ਮੁਹੱਈਆ ਕਰਵਾਈ ਗਈ।
ਅਦਾਲਤ ਨੇ ਪੁਲਿਸ ਨੂੰ ਐਫਆਈਆਰ ਦੀ ਕਾਪੀ ਤੁਰੰਤ ਆਨਲਾਈਨ ਉਪਲਬਧ ਕਰਵਾਉਣ ਲਈ ਜ਼ੁਬਾਨੀ ਨਿਰਦੇਸ਼ ਦਿੱਤੇ ਸਨ। ਜਦੋਂਕਿ ਐਫਆਈਆਰ ਵੀ ਬਾਜਵਾ ਜਾਂ ਉਨ੍ਹਾਂ ਦੇ ਵਕੀਲਾਂ ਨੂੰ ਲਿਖਤੀ ਰੂਪ ਵਿੱਚ ਮੁਹੱਈਆ ਕਰਵਾਈ ਜਾਵੇ, ਤਾਂ ਜੋ ਉਨ੍ਹਾਂ ਖਿਲਾਫ ਦਰਜ ਕੀਤੇ ਗਏ ਕੇਸ ‘ਤੇ ਕਾਰਵਾਈ ਕੀਤੀ ਜਾ ਸਕੇ।
ਦੱਸ ਦੇਈਏ ਕਿ ਬੀਤੇ ਦਿਨੀਂ ਇਕ ਇੰਟਰਿਵਊ ਦੌਰਾਨ ਪੰਜਾਬ ਵਿਚ ਗ੍ਰਨੇਡ ਆਉਣ ਦਾ ਬਿਆਨ ਦਿੱਤਾ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ 50 ਗ੍ਰਨੇਡ ਆਏ ਸਨ ਜਿਨ੍ਹਾਂ ਵਿਚੋਂ 18 ਇਸਤੇਮਾਲ ਹੋ ਚੁੱਕੇ ਹਨ ਜਦੋਂ ਕਿ 32 ਬਾਕੀ ਹਨ। ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਕੁਝ ਸਵਾਲ ਕੀਤੇ ਹਨ।
ਇਹ ਵੀ ਪੜ੍ਹੋ : ਆਮ ਆਦਮੀ ਨੂੰ ਟੋਲ ‘ਤੇ ਮਿਲੇਗੀ ਰਾਹਤ, 3 ਹਜ਼ਾਰ ਰੁ. ਦਾ ਸਾਲਾਨਾ ਪਾਸ, FASTag ਨੂੰ ਲੈ ਕੇ ਨਵੀਂ ਸ਼ਰਤ ਲਾਗੂ
ਸੀਐੱਮ ਮਾਨ ਨੇ ਕਿਹਾ ਕਿ ਕੀ ਬਾਜਵਾ ਸਾਬ੍ਹ ਤੁਹਾਡੇ ਪਾਕਿ ਨਾਲ ਸਿੱਧੇ ਸੰਬੰਧ ਨੇ?ਉਨ੍ਹਾਂ ਪੁੱਛਿਆ ਕਿ ਪ੍ਰਤਾਪ ਬਾਜਵਾ ਨੂੰ ਬੰਬਾਂ ਬਾਰੇ ਜਾਣਕਾਰੀ ਕਿੱਥੋਂ ਮਿਲੀ? ਬਾਜਵਾ ਸਾਬ੍ਹ ਦੱਸਣ ਉਨ੍ਹਾਂ ਦੀ ਜਾਣਕਾਰੀ ਦਾ ਸਰੋਤ ਕੀ ਹੈ ? ਤੇ ਜੇ ਬਿਆਨ ਝੂਠਾ ਹੋਇਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਥੇ ਇਹ ਵੀ ਦੱਸਣਯੋਗ ਹੈ ਕਿ ਸੀਨੀਅਰ ਅਫਸਰਾਂ ਦੀ ਟੀਮ ਬੀਤੇ ਦਿਨੀਂ LOP ਪ੍ਰਤਾਪ ਬਾਜਵਾ ਦੇ ਚੰਡੀਗੜ੍ਹ ਵਾਲੀ ਰਿਹਾਇਸ਼ ‘ਤੇ ਭੇਜੀ ਗਈ ਸੀ। ਪੁਲਿਸ ਨੇ ਉਨ੍ਹਾਂ ਤੋਂ ਪੁੱਛਗਿਛ ਕੀਤੀ। ਕਾਊਂਟਰ ਇੰਟੈਲੀਜੈਂਸ ਦੀ AIG ਰਵਜੋਤ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿਚ ਇਹ ਕਾਰਵਾਈ ਕੀਤੀ ਗਈ ਹੈ। ਹਾਲਾਂਕਿ ਬਾਜਵਾ ਸਾਬ੍ਹ ਨੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਕਿ ਆਖਿਰ ਗ੍ਰਨੇਡ ਆਉਣ ਬਾਰੇ ਉਨ੍ਹਾਂ ਨੂੰ ਇਹ ਜਾਣਕਾਰੀ ਕਿਥੋਂ ਮਿਲੀ।
ਵੀਡੀਓ ਲਈ ਕਲਿੱਕ ਕਰੋ -:
