ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹੁਣ 14 ਦਿਨ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਸਾਬਕਾ ਮੰਤਰੀ ਦਾ ਤਿੰਨ ਦਿਨ ਦਾ ਰਿਮਾਂਡ ਖਤਮ ਹੋਇਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਨੇ ਰਿਮਾਂਡ ਹਾਸਿਲ ਕਰਨ ਦੀ ਅਪੀਲ ਕੀਤੀ ਸੀ, ਕੋਰਟ ਨੇ ਦੋਹਾਂ ਪੱਖਾਂ ਦੀ ਗੱਲ ਸੁਣਨ ਦੇ ਬਾਅਦ ਧਰਮਸੋਤ ਨੂੰ ਨਾਭਾ ਜੇਲ੍ਹ ਭੇਜ ਦਿੱਤਾ ਹੈ। ਸਾਬਕਾ ਮੰਤਰੀ ਧਰਮਸੋਤ ਸਿੰਘ ਨੂੰ ਹੁਣ 24 ਫਰਵਰੀ ਨੂੰ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਦਰਅਸਲ, ਵਿਜੀਲੈਂਸ ਅਧਿਕਾਰੀ ਸੰਪਤੀ ਦਾ ਹੋਰ ਬਿਓਰਾ ਹਾਸਿਲ ਕਰਨਾ ਚਾਹੁੰਦੇ ਹਨ । ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੀ ਮਿਆਦ ਦੇ ਦੌਰਾਨ ਧਰਮਸੋਤ ਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2 ਕਰੋੜ 37 ਲੱਖ ਰੁਪਏ ਤੋਂ ਵੱਧ ਸੀ, ਜਦਕਿ ਖਰਚ 8 ਕਰੋੜ 76 ਲੱਖ ਤੋਂ ਵੱਧ ਸੀ। ਇਸ ਵਿੱਚ 6 ਕਰੋੜ 39 ਲੱਖ ਰੁਪਏ ਉਨ੍ਹਾਂ ਦੀ ਆਮਦਨ ਦੇ ਸਰੋਤਾਂ ਤੋਂ 269 ਫ਼ੀਸਦੀ ਵੱਧ ਹੈ।
ਇਹ ਵੀ ਪੜ੍ਹੋ: ਵਿਆਹ ਦੇ ਬੰਧਨ ‘ਚ ਬੱਝੇ ਅੰਮ੍ਰਿਤਪਾਲ ਸਿੰਘ, ਬਾਬਾ ਬਕਾਲਾ ਦੇ ਕੋਲ ਗੁਰੂਘਰ ‘ਚ ਹੋਇਆ ਆਨੰਦ ਕਾਰਜ
ਦੱਸ ਦੇਈਏ ਕਿ ਇਸ ਘੁਟਾਲੇ ਵਿੱਚ ਧਰਮਸੋਤ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਇੱਕ ਪੇੜ ਦੀ ਕਟਾਈ ਦੇ ਬਦਲੇ 500 ਰੁਪਏ ਰਿਸ਼ਵਤ ਲਈ। ਇਸ ਨਾਲ ਉਨ੍ਹਾਂ ਦੇ ਕਰੀਬ ਸਵਾ ਕਰੋੜ ਰਿਸ਼ਵਤ ਲੈਣ ਬਾਰੇ ਪਤਾ ਲੱਗਿਆ। ਜਿਸ ਤੋਂ ਬਾਅਦ ਵਿਜੀਲੈਂਸ ਨੇ ਉਨ੍ਹਾਂ ਨੂੰ ਅਮਲੋਹ ਤੋਂ ਗ੍ਰਿਫਤਾਰ ਕਰ ਲਿਆ ਸੀ।
ਵੀਡੀਓ ਲਈ ਕਲਿੱਕ ਕਰੋ -: