ਪੰਜਾਬ ਵਿੱਚ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਬਹੁਤ ਗਰਮਾਈ ਹੋਈ ਹੈ। ਇਸੇ ਵਿਚਾਲੇ ਸੂਤਰਾਂ ਤੋਂ ਖਬਰ ਆ ਰਹੀ ਹੈ ਕਿ ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਗੇ। ਇਸ ਦੌਰਾਨ ਕੁਲਵੰਤ ਸਿੰਘ ਨੂੰ ਮੋਹਾਲੀ ਤੋਂ AAP ਦਾ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਵੇਲੇ ਸਾਬਕਾ ਮੇਅਰ ਨੇ ਆਜ਼ਾਦ ਗਰੁੱਪ ਬਣਾ ਕੇ ਚੋਣਾਂ ਲੜੀਆਂ ਸਨ ਅਤੇ ਘੱਟ ਮੈਂਬਰਾਂ ਦੇ ਬਾਵਜੂਦ ਉਹ ਕਾਂਗਰਸ ਨਾਲ ਹੱਥ ਮਿਲਾ ਕੇ ਮੇਅਰ ਦੀ ਕੁਰਸੀ ’ਤੇ ਕਾਬਜ਼ ਹੋ ਗਏ ਸਨ।
ਦੱਸ ਦੇਈਏ ਕਿ ਸੋਮਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜੇ ਸਾਹਮਣੇ ਆਏ ਹਨ, ਜਿੱਥੇ ਆਮ ਆਦਮੀ ਪਾਰਟੀ ਨੇ ਸਾਰੀਆਂ ਪਾਰਟੀਆਂ ਨੂੰ ਪਛਾੜ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਨ੍ਹਾਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਸਭ ਤੋਂ ਵੱਡਾ ਝਟਕਾ ਲੱਗਿਆ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਚੰਡੀਗੜ੍ਹ ਦੇ ਭਾਜਪਾ ਪਾਰਟੀ ਦੇ ਮੇਅਰ ਨੂੰ ਹਰਾ ਦਿੱਤਾ ਹੈ। ਵਾਰਡ ਨੰਬਰ 17 ਤੋਂ ਆਮ ਆਦਮੀ ਪਾਰਟੀ ਦੇ ਦਮਨਪ੍ਰੀਤ ਨੇ ਮੇਅਰ ਰਵੀਕਾਂਤ ਨੂੰ 828 ਵੋਟਾਂ ਨਾਲ ਹਰਾਇਆ ਹੈ।
ਇਹ ਵੀ ਪੜ੍ਹੋ: ਦਿੱਲੀ ‘ਚ ਲੱਗਾ ਨਾਈਟ ਕਰਫਿਊ, ਲੋਕਾਂ ਨੂੰ ਮੁੜ ਪਾਬੰਦੀਆਂ ਦਾ ਕਰਨਾ ਪਵੇਗਾ ਸਾਹਮਣਾ
ਗੌਰਤਲਬ ਹੈ ਕਿ ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਚੋਣ ਵੀ ਖਾਸ ਮੰਨੀ ਜਾ ਰਹੀ ਹੈ। ਚੰਡੀਗੜ੍ਹ ਨਗਰ ਨਿਗਮ ਦੇ ਕੁੱਲ 35 ਵਾਰਡਾਂ ਵਿੱਚ 24 ਦਸੰਬਰ ਨੂੰ ਵੋਟਾਂ ਪਈਆਂ ਸਨ।
ਵੀਡੀਓ ਲਈ ਕਲਿੱਕ ਕਰੋ -: