ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਬਣੀ ਡਾਕਿਉਮੈਂਟਰੀ ਦੀ ਰਿਲੀਜ਼ ਨੂੰ ਰੋਕਣ ਲਈ ਦਾਇਰ ਪਟੀਸ਼ਨ ਦੀ ਸੁਣਵਾਈ ਅੱਜ ਮੁੜ ਮਾਨਸਾ ਦੀ ਅਦਾਲਤ ਵਿੱਚ ਹੋਵੇਗੀ। ਇਸ ਤੋਂ ਪਹਿਲਾਂ ਹੋਈ ਸੁਣਵਾਈ ਵਿੱਚ ਅਦਾਲਤ ਵੱਲੋਂ ਇਸ ਮਾਮਲੇ ਵਿੱਚ ਨਿੱਜੀ ਚੈੱਨਲ ਤੋਂ 16 ਜੂਨ ਤੱਕ ਜਵਾਬ ਮੰਗਿਆ ਸੀ। ਜਿਸ ਸਬੰਧੀ ਅੱਜ ਨਿੱਜੀ ਚੈੱਨਲ ਅਦਾਲਤ ਵਿੱਚ ਆਪਣਾ ਜਵਾਬ ਦਾਖਲ ਕਰੇਗਾ।
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ ਡਾਕਿਉਮੈਂਟਰੀ ਨਿੱਜੀ ਚੈਨਲ ਦੁਆਰਾ ਤਿਆਰ ਕੀਤੀ ਗਈ ਹੈ। 11 ਜੂਨ ਨੂੰ ਸਿੱਧੂ ਮੂਸੇਵਾਲਾ ਦੇ ਜਨਮਦਿਨ ‘ਤੇ ਡਾਕਿਉਮੈਂਟਰੀ ਦੇ ਦੋ ਐਪੀਸੋਡ ਜਾਰੀ ਕੀਤੇ ਸਨ। ਇਸਨੂੰ ਪਹਿਲਾਂ ਮੁੰਬਈ ਵਿੱਚ ਦਿਖਾਇਆ ਜਾਣਾ ਸੀ। ਜਿਵੇਂ ਹੀ ਸਿੱਧੂ ਦੇ ਪਰਿਵਾਰ ਨੂੰ ਇਸ ਬਾਰੇ ਪਤਾ ਲੱਗਿਆ, ਉਨ੍ਹਾਂ ਨੇ ਇਸ ‘ਤੇ ਇਤਰਾਜ਼ ਜਤਾਇਆ।
ਇਹ ਵੀ ਪੜ੍ਹੋ : ਗੁਜਰਾਤ ਦੇ ਸਾਬਕਾ CM ਵਿਜੇ ਰੂਪਾਨੀ ਦਾ ਅੰ.ਤਿ.ਮ ਸ.ਸ.ਕਾ.ਰ ਅੱਜ, ਅਹਿਮਦਾਬਾਦ ਜਹਾਜ਼ ਹਾ.ਦ.ਸੇ ‘ਚ ਗਈ ਸੀ ਜਾ.ਨ
ਸਿੱਧੂ ਦੇ ਪਰਿਵਾਰ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਸੁਣਵਾਈ ਅਜੇ ਵੀ ਚੱਲ ਰਹੀ ਹੈ, ਅਤੇ ਦਸਤਾਵੇਜ਼ੀ ਤੋਂ ਕੇਸ ਪ੍ਰਭਾਵਿਤ ਹੋ ਸਕਦਾ ਹੈ। ਇਸ ਤੋਂ ਬਾਅਦ ਪਰਿਵਾਰ ਨੇ ਅਦਾਲਤ ਵਿੱਚ ਕੇਸ ਦਾਇਰ ਕੀਤਾ। ਅਦਾਲਤ ਨੇ ਇਸ ਮਾਮਲੇ ਵਿੱਚ ਨਿੱਜੀ ਚੈਨਲ ਨੂੰ ਨੋਟਿਸ ਜਾਰੀ ਕੀਤਾ ਸੀ। ਅਦਾਲਤ ਵਿੱਚ ਤਿੰਨ ਵਕੀਲਾਂ ਦਾ ਇੱਕ ਪੈਨਲ ਅਦਾਲਤ ਵਿੱਚ ਪੇਸ਼ ਹੋਇਆ।
ਉਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਉਹ ਪਰਿਵਾਰ ਵੱਲੋਂ ਉਠਾਏ ਗਏ ਇਤਰਾਜ਼ਾਂ ਦਾ ਜਵਾਬ ਦੇਣਗੇ। ਇਸ ਲਈ ਉਨ੍ਹਾਂ ਨੇ ਅਦਾਲਤ ਤੋਂ ਸਮਾਂ ਮੰਗਿਆ। ਜਿਸ ਨੂੰ ਲੈ ਕੇ 12 ਜੂਨ ਨੂੰ ਕੋਰਟ ਵਿੱਚ ਸੁਣਵਾਈ ਹੋਈ ਅਤੇ ਅਦਾਲਤ ਨੇ ਸੁਣਵਾਈ ਦੀ ਅਗਲੀ ਤਰੀਕ 16 ਜੂਨ ਨਿਰਧਾਰਤ ਕੀਤੀ ਹੈ ਅਤੇ ਨਿੱਜੀ ਚੈਨਲ ਨੂੰ ਆਪਣਾ ਜਵਾਬ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
























