ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕਰਦਿਆਂ ਕਿਹਾ ਕਿ ਸਿੱਧੂ ਦੀ ਪਹਿਲੀ ਬਰਸੀ 19 ਮਾਰਚ ਨੂੰ ਮਨਾਈ ਜਾਵੇਗੀ । ਉਨ੍ਹਾਂ ਵੱਲੋਂ ਇਹ ਫੈਸਲਾ ਭਾਰੀ ਗਰਮੀ ਦੇ ਮੱਦੇਨਜ਼ਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦੀ ਪਹਿਲੀ ਬਰਸੀ ਮੌਕੇ ਮਾਨਸਾ ਵਿਖੇ ਭਾਰੀ ਇਕੱਠ ਹੋਵੇਗਾ। ਜਿਸ ਕਾਰਨ ਗਰਮੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਰਸੀ ਮਨਾਉਣ ਦਾ ਫੈਸਲਾ ਲਿਆ ਗਿਆ ਹੈ । ਦੱਸ ਦੇਈਏ ਕਿ ਬਰਿੱਟ ਏਸ਼ੀਆ ਦੇ ਇੰਸਟਾਗ੍ਰਾਮ ਹੈਂਡਲ ਤੋਂ ਇੱਕ ਵੀ਼ਡੀਓ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ ।
ਦੱਸ ਦੇਈਏ ਕਿ ਸਿੱਧੂ ਮੂਸੇਵਾਲੇ ਦੇ ਮਾਪਿਆਂ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਪਿਤਾ ਬਲਕੌਰ ਆਪਣੇ ਪੁੱਤਰ ਸਿੱਧੂ ਦੀਆਂ ਯਾਦਾਂ ਨੂੰ ਉਨ੍ਹਾਂ ਦੀਆਂ ਤਸਵੀਰਾਂ ਰਾਹੀਂ ਪ੍ਰਸ਼ੰਸ਼ਕਾਂ ਵਿੱਚ ਜ਼ਿੰਦਾ ਰੱਖੇ ਹੋਏ ਹਨ । ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋ.ਲੀਆਂ ਮਾਰ ਕ.ਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ 29 ਮਈ ਨੂੰ ਉਨ੍ਹਾਂ ਦੀ ਪਹਿਲੀ ਬਰਸੀ ਹੈ, ਜੋ ਕਿ ਹੁਣ 19 ਮਾਰਚ ਨੂੰ ਮਨਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: