ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਸ਼ਾਰਪ ਸ਼ੂਟਰਾਂ ਮਨਪ੍ਰੀਤ ਮਨੂੰ ਕੁੱਸਾ ਅਤੇ ਜਗਰੂਪ ਰੂਪਾ ਦਾ ਬੀਤੇ ਦਿਨੀਂ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿਖੇ ਐਨਕਾਊਂਟਰ ਕਰ ਦਿੱਤਾ ਸੀ । ਮ੍ਰਿਤਕ ਗੈਂਗਸਟਰਾਂ ਦਾ ਵੀਰਵਾਰ ਨੂੰ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰ ਦਿੱਤਾ ਗਿਆ ਹੈ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਖੇ ਪਹੁੰਚੇ । ਜਿੱਥੇ ਪੁਲਿਸ ਵੱਲੋਂ ਮੂਸੇਵਾਲਾ ਦੇ ਪਿਤਾ ਨੂੰ ਸ਼ਾਰਪ ਸ਼ੂਟਰਾਂ ਦੀ ਸ਼ਨਾਖ਼ਤ ਕਰਨ ਲਈ ਬੁਲਾਇਆ ਸੀ ।
ਸ਼ੂਟਰਾਂ ਦੇ ਐਨਕਾਊਂਟਰ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪੁਲਿਸ ਵਲੋਂ ਗੈਂਗਸਟਰਾਂ ਦਾ ਜੋ ਐਨਕਾਊਂਟਰ ਕੀਤਾ ਗਿਆ ਹੈ, ਮੈਂ ਉਸ ਦੀ ਸ਼ਲਾਘਾ ਕਰਦਾ ਹਾਂ । ਪੁਲਿਸ ਨੇ ਆਪਣਾ ਕੰਮ ਬਹੁਤ ਸਹੀ ਕੀਤਾ ਹੈ । ਉਨ੍ਹਾਂ ਕਿਹਾ ਕਿ 2 ਲੋਕਾਂ ਦੇ ਮਾਰੇ ਜਾਣ ਨਾਲ ਉਨ੍ਹਾਂ ਦਾ ਪੁੱਤ ਕਦੇ ਵਾਪਸ ਨਹੀਂ ਆਉਣਾ । ਇਹ ਤਾਂ ਅਜੇ ਸ਼ੁਰੂਆਤ ਹੈ, ਅਜੇ ਬਹੁਤ ਕੁਝ ਹੋਣਾ ਬਾਕੀ ਹੈ । ਉਹ ਆਪਣੇ ਪੁੱਤ ਨੂੰ ਇਨਸਾਫ਼ ਦਿਵਾਉਣ ਲਈ ਲੜਾਈ ਲੜ੍ਹਦੇ ਰਹਿਣਗੇ।
ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਦੇ ਘਰ ਦੀ ਬੈਕਸਾਈਡ ਮੀਂਹ ਕਾਰਨ ਧੱਸਿਆ ਪੁਲ, ਖੱਡੇ ‘ਚ ਡਿੱਗੀ ਗੱਡੀ
ਦੱਸ ਦੇਈਏ ਕਿ ਕਿ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਪਿੰਡ ਭਕਨਾ ਵਿੱਚ ਪੰਜਾਬ ਪੁਲਿਸ ਦੀ ਟੀਮ ਨੇ ਸੂਚਨਾ ਦੇ ਆਧਾਰ ’ਤੇ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਦੋ ਗੈਂਗਸਟਰਾਂ ਜਗਰੂਪ ਸਿੰਘ ਰੂਪਾ ਤੇ ਮਨਪ੍ਰੀਤ ਮੰਨੂ ਕੁੱਸਾ ਦਾ ਐਨਕਾਊਂਟਰ ਕਰ ਦਿੱਤਾ ਸੀ। ਪੁਲਿਸ ਦੀਆਂ ਟੀਮਾਂ ਨੇ ਲਗਭਗ ਛੇ ਘੰਟੇ ਤੋਂ ਵੱਧ ਚੱਲੇ ਇਸ ਆਪਰੇਸ਼ਨ ਦੌਰਾਨ ਦੋਵੇਂ ਸ਼ਾਰਪ ਸ਼ੂਟਰਾਂ ਨੂੰ ਮਾਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: