ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸਿਹਤ ਵਿਗੜਨ ਤੋਂ ਬਾਅਦ ਪਹਿਲਾਂ ਉਨ੍ਹਾਂ ਨੂੰ ਪਟਿਆਲਾ ਦੇ ਹਸਪਤਾਲ ਲਿਜਾਇਆ ਗਿਆ ਸੀ, ਪਰ ਉਨ੍ਹਾਂ ਨੂੰ ਉਥੋਂ ਮੋਹਾਲੀ ਰੈਫਰ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਹੁਣ ਬਲਕੌਰ ਸਿੰਘ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ਼ ਹਨ। ਡਾਕਟਰਾਂ ਵੱਲੋਂ ਉਨ੍ਹਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ।

ਦੱਸ ਦੇਈਏ ਕਿ ਸੂਤਰਾਂ ਮੁਤਾਬਿਕ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਕਾਫ਼ੀ ਦਿਨਾਂ ਤੋਂ ਤਕਲੀਫ਼ ਸੀ ਅਤੇ ਉਨ੍ਹਾਂ ਦੇ ਸਟੰਟ ਪੈਣ ਵਾਲਾ ਸੀ। ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ।
ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
