ਫਾਜਿਲਕਾ ਮਲੋਟ ਰੋਡ ‘ਤੇ ਪੈਂਦੇ ਪਿੰਡ ਆਲਮਵਾਲਾ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਮਾਂ-ਪੁੱਤ ਦੀ ਦਰਦਨਾਕ ਮੌਤ ਹੋ ਗਈ। ਬਾਈਕ ਸਵਾਰ ਮਾਂ-ਪੁੱਤ ਨੂੰ ਇੱਕ ਟ੍ਰੈਕਟਰ ਨੇ ਟੱਕਰ ਮਾਰ ਦਿੱਤੀ, ਜਿਸ ਕਰਕੇ ਦੋਹਾਂ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਾਂ ਪੁੱਤ ਫ਼ਾਜ਼ਿਲਕਾ ਦੇ ਪਿੰਡ ਨੂਰਪੁਰਾ ਦੇ ਰਹਿਣ ਵਾਲੇ ਸਨ।
ਮਿਲੀ ਜਾਣਕਾਰੀ ਅਨੁਸਾਰ 27 ਸਾਲਾ ਸੁਖਮਨਦੀਪ ਸਿੰਘ ਪੁੱਤਰ ਹਰਬੰਸ ਸਿੰਘ ਆਪਣੀ ਮਾਤਾ ਜਸਵਿੰਦਰ ਕੌਰ ਕਰੀਬ 55 ਸਾਲਾ ਦੇ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਰਿਸ਼ਤੇਦਾਰੀ ਵਿੱਚੋਂ ਮਲੋਟ ਵੱਲੋਂ ਆਪਣੇ ਪਿੰਡ ਨੂੰ ਆ ਰਿਹਾ ਸੀ। ਇਸੇ ਦੌਰਾਨ ਸੜਕ ‘ਤੇ ਜਾ ਰਹੇ ਟ੍ਰੈਕਟਰ ਨਾਲ ਉਸ ਦੀ ਬਾਈਕ ਜਾ ਟਕਰਾਈ। ਹਾਦਸੇ ਵਿਚ ਦੋਵੇਂ ਗੰਭੀਰ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : ਰੇਲ ਟਿਕਟਾਂ ਤੋਂ ਲੈ ਕੇ LPG ਗੈਸ ਦੀਆਂ ਕੀਮਤਾਂ ਤੱਕ.. ਦੇਸ਼ ਭਰ ‘ਚ ਅੱਜ ਤੋਂ ਲਾਗੂ ਹੋਏ ਇਹ ਬਦਲਾਅ
ਘਟਨਾ ਦੌਰਾਨ ਮੌਕੇ ‘ਤੇ ਮੌਜੂਦ ਰਾਹਗੀਰਾਂ ਵੱਲੋਂ ਦੋਹਾਂ ਜ਼ਖਮੀਆਂ ਨੂੰ ਮਲੋਟ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ। ਪਰ ਦੋਵੇਂ ਹੀ ਇਸ ਹਾਦਸੇ ਵਿੱਚ ਦਮ ਤੋੜ ਗਏ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸੁਖਮਨਦੀਪ ਸਿੰਘ ਤਿੰਨਾਂ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੀ ਮੌਤ ਨਾਲ ਪਿੰਡ ਵਿੱਚ ਸੌਗ ਦੀ ਲਹਿਰ ਦੌੜ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























