ਪੰਜਾਬ ‘ਚ ਕੋਰੋਨਾ ਦੀ ਰਫਤਾਰ ਮੱਠੀ ਹੋਈ ਹੈ। ਦੂਜੇ ਪਾਸੇ ਹੁਣ ਇੱਕ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਮਾਛੀਵਾੜਾ ਬੇਟ ਦੇ ਇੱਕ ਪਿੰਡ ਨਾਲ ਸਬੰਧਿਤ ਕੋਰੋਨਾ ਮਹਾਮਾਰੀ ਦੀ ਲਪੇਟ ‘ਚ ਆਈ 33 ਸਾਲਾਂ ਗਰਭਵਤੀ ਔਰਤ ਰਾਜਪ੍ਰੀਤ ਕੌਰ ਦੀ ਧੀ ਨੂੰ ਜਨਮ ਦੇਣ ਤੋਂ ਕਰੀਬ 4 ਦਿਨ ਬਾਅਦ ਹੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਰਾਜਪ੍ਰੀਤ ਕੌਰ ਦਾ 28 ਮਈ ਨੂੰ ਕੋਰੋਨਾ ਟੈਸਟ ਕੀਤਾ ਗਿਆ ਸੀ ਜਿਸਦੀ ਰਿਪੋਰਟ ਪਾਜ਼ੀਟਿਵ ਆਈ।
ਇਸ ਤੋਂ ਬਾਅਦ ਰਾਜਪ੍ਰੀਤ ਕੌਰ ਨੂੰ ਤੁਰੰਤ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਸ ਦੌਰਾਨ ਰਾਜਪ੍ਰੀਤ ਨੇ 7 ਜੂਨ ਨੂੰ ਲੜਕੀ ਨੂੰ ਜਨਮ ਦਿੱਤਾ ਅਤੇ ਲੜਕੀ ਦੇ ਜਨਮ ਤੋਂ ਠੀਕ 4 ਦਿਨ ਬਾਅਦ ਰਾਜਪ੍ਰੀਤ ਕੋਰੋਨਾ ਤੋਂ ਜੰਗ ਹਾਰ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਰਾਜਪ੍ਰੀਤ ਕੌਰ ਦਾ ਸਿਹਤ ਵਿਭਾਗ ਦੀ ਟੀਮ ਨੇ PPE ਕਿੱਟਾਂ ਪਾ ਕੇ ਪਿੰਡ ‘ਚ ਅੰਤਿਮ ਸੰਸਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਇਲਾਕੇ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਨਵਜੰਮੀ ਧੀ ਬਿਲਕੁੱਲ ਠੀਕ ਹੈ।