ਅੰਮ੍ਰਿਤਸਰ ਦੇ ਥਾਣਾ ਰਾਜਾ ਸੰਸੀ ਦੇ ਅਧੀਨ ਆਉਂਦੇ ਪਿੰਡ ਕੁਕੜਾਂ ਵਾਲਾ ਵਿਖੇ ਇੱਕ ਵਿਆਹੁਤਾ ਮਹਿਲਾ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਦੇ ਵਿਆਹ ਨੂੰ 12 ਸਾਲ ਹੋ ਗਏ ਹਨ ਤੇ ਉਸਦੇ ਦੋ ਬੱਚੇ ਵੀ ਹਨ ਤੇ ਉਸਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਆਏ ਦਿਨ ਕਾਫੀ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ ਤੇ ਉਸ ਨਾਲ ਕੁੱਟਮਾਰ ਕੀਤੀ ਜਾਂਦੀ ਸੀ।
ਮ੍ਰਿਤਕਾ ਦੀ ਪਛਾਣ ਮਨਪ੍ਰੀਤ ਕੌਰ ਵਜੋਂ ਹੋਈ ਹੈ। ਮਾਮਲੇ ਸਬੰਧੀ ਪੀੜਿਤ ਪਰਿਵਾਰ ਦਾ ਕਹਿਣਾ ਹੈ ਕਿ ਸਾਡੀ ਲੜਕੀ ਦਾ ਉਸਦੇ ਸਹੁਰੇ ਪਰਿਵਾਰ ਨੇ ਕਤਲ ਕੀਤਾ ਹੈ। ਪਰਿਵਾਰ ਨੇ ਕਿਹਾ ਕਿ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਉਂਦੇ ਹਾਂ। ਫਿਲਹਾਲ ਪੁਲਿਸ ਵੱਲੋਂ ਮ੍ਰਿਤਕਾ ਮਨਪ੍ਰੀਤ ਕੌਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਮਨਪ੍ਰੀਤ ਕੌਰ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਕਾਫੀ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ, ਆਏ ਦਿਨ ਦਾਜ ਦੀ ਡਿਮਾਂਡ ਕਰਦੇ ਰਹਿੰਦੇ ਸਨ। ਜਿਸ ਦੇ ਚਲਦੇ ਉਸਦੇ ਸੋਹਰੇ ਵੱਲੋਂ ਤੇ ਉਸਦੇ ਪਤੀ ਵੱਲੋਂ ਵੀ ਸਾਡੀ ਲੜਕੀ ਨੂੰ ਕੁੱਟਿਆ ਜਾਂਦਾ ਸੀ। ਉਹਨਾਂ ਕਿਹਾ ਕਿ ਸਾਡੀ ਲੜਕੀ ਕਦੇ ਵੀ ਖੁਦਕੁਸ਼ੀ ਨਹੀਂ ਕਰ ਸਕਦੀ ਉਸਦਾ ਕਤਲ ਕੀਤਾ ਗਿਆ ਹੈ, ਅਸੀਂ ਪੁਲਿਸ ਪ੍ਰਸ਼ਾਸ਼ਨ ਤੋਂ ਇਨਸਾਫ ਦੀ ਮੰਗ ਕਰਦੇ ਹਾਂ।
ਇਹ ਵੀ ਪੜ੍ਹੋ : ਭਾਰਤ ‘ਚ ਲਾਈਵ ਕੰਸਰਟ ਦਾ ਬਹੁਤ ਸਕੋਪ…ਕੋਲਡਪਲੇ ਕੰਸਰਟ ਮਗਰੋਂ PM ਮੋਦੀ ਨੇ ਗਿਣਾਈਆਂ ਭਾਰਤ ਦੀਆਂ ਸਫ਼ਲਤਾਵਾਂ
ਇੱਸ ਮੌਕੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਨਪ੍ਰੀਤ ਕੌਰ ਨਾਮ ਦੀ ਮਹਿਲਾ ਵੱਲੋ ਖੁਦਕੁਸ਼ੀ ਕੀਤੀ ਗਈ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ ਦਾ ਕਤਲ ਕੀਤਾ ਗਿਆ ਹੈ। ਫਿਲਹਾਲ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2024/12/maxresdefault.jpg)