ਸ੍ਰੀ ਗੋਇੰਦਵਾਲ ਸਾਹਿਬ ਵਿੱਚ ਛੋਟੀ-ਜਿਹੀ ਬੱਚੀ ਪ੍ਰਵੀਨ ਕੌਰ ਦੇ ਕਤਲ ਮਾਮਲੇ ਦੀ ਗੁੱਥੀ ਸੁਲਝ ਗਈ ਹੈ, ਭਰੋਸੇਯੋਗ ਸੂਤਰਾਂ ਅਨੁਸਾਰ, ਪ੍ਰੇਮ ਦੇ ਚੱਕਰ ਵਿੱਚ ਮਾਂ ਨੇ ਪ੍ਰੇਮੀ ਨਾਲ ਮਿਲਕੇ ਮਾਸੂਮ ਬੱਚੀ ਦਾ ਕਤਲ ਕੀਤਾ। ਫਿਲਹਾਲ ਪੁਲਿਸ ਦੇ ਅਧਿਕਾਰਕ ਬਿਆਨ ਦੀ ਉਡੀਕ ਹੈ।

ਬੀਤੇ ਕੁੱਝ ਦਿਨ ਪਹਿਲਾਂ ਗੁਰਦੁਆਰਾ ਬਾਉਲੀ ਸਾਹਿਬ ਮੱਥਾ ਟੇਕਣ ਗਈ ਛੇ ਸਾਲਾ ਬੱਚੀ ਪ੍ਰਵੀਨ ਕੌਰ ਭੇਦਭਰੇ ਹਾਲਾਤਾਂ ‘ਚ ਲਾਪਤਾ ਹੋ ਗਈ ਸੀ ਜਿਸਦੀ ਗੁਰਦੁਆਰਾ ਸਾਹਿਬ ਦੀ ਕਾਰ ਪਾਰਕਿੰਗ ‘ਚੋਂ ਲਾਸ਼ ਮਿਲਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਸੀ।
ਬੱਚੀ ਦੀ ਮਾਤਾ ਸੰਦੀਪ ਕੌਰ ਨੇ ਦੱਸਿਆ ਕਿ ਉਸ ਦੀ ਪਤੀ ਨਾਲ ਅਣਬਣ ਹੋਣ ਕਾਰਨ ਉਹ ਗੋਇੰਦਵਾਲ ਸਾਹਿਬ ਵਿਖੇ ਆਪਣੀ ਬੱਚੀ ਨਾਲ ਕਿਰਾਏ ਦੇ ਮਕਾਨ ਵਿੱਚ ਰਹਿ ਰਹੀ ਸੀ। ਪੀੜਤ ਸੰਦੀਪ ਕੌਰ ਨੇ ਦੱਸਿਆ ਕਿ ਉਸ ਦੀ ਪੁੱਤਰੀ ਪ੍ਰਵੀਨ ਕੌਰ ਬੀਤੇ ਮੰਗਲਵਾਰ ਘਰੋਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਸੀ ਪਰ ਵਾਪਸ ਨਹੀਂ ਆਈ। ਪੀੜਤ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਤੇ ਸੀਸੀਟੀਵੀ ਵੀਡੀਓ ਨਾ ਦਿਖਾਉਣ ਦਾ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਦੀ ਕੋਈ ਮਦਦ ਬੱਚੀ ਨੂੰ ਲੱਭਣ ਲਈ ਨਹੀਂ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”
