ਅੰਬਾਲਾ ਜਗਾਧਰੀ ਰੋਡ ‘ਤੇ ਅੱਜ ਮੰਗਲਵਾਰ ਸਵੇਰੇ ਦਰਦਨਾਕ ਹਾਦਸਾ ਵਾਪਰ ਗਿਆ ਜਿਸ ਵਿਚ ਇੱਕ ਲਾਪਰਵਾਹੀ ਨਾਲ ਟਰੱਕ ਚਲਾ ਰਹੇ ਡਰਾਈਵਰ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ 8 ਮਹੀਨੇ ਦੇ ਬੱਚੇ ਤੇ ਉਸ ਦੀ ਮਾਂ ਦੀ ਮੌਤ ਹੋ ਗਈ, ਜਦਕਿ ਉਸ ਦ ਪਿਤਾ ਤੇ ਚਾਚਾ ਜਖਮੀ ਹੋ ਗਏ। ਫਿਲਹਾਲ ਪੁਲਿਸ ਨੇ ਟਰੱਕ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਬੱਚੇ ਦਾ ਪਰਿਵਾਰ ਆਪਣੇ ਬੱਚੇ ਗੀਤਾਂਸ਼ ਦੇ ਚੈਕਅਪ ਲਈ ਸਪੇਰਾ ਪਿੰਡ ਤੋਂ ਪੀਜੀਆਈ, ਚੰਡੀਗੜ੍ਹ ਜਾ ਰਿਹਾ ਸੀ, ਜਦੋਂ ਅੰਬਾਲਾ-ਜਗਾਧਰੀ ਰੋਡ ‘ਤੇ ਇੱਕ ਲਾਪਰਵਾਹ ਟਰੱਕ ਡਰਾਈਵਰ ਨੇ ਉਨ੍ਹਾਂ ਦੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਅੱਠ ਮਹੀਨੇ ਦੇ ਗੀਤਾਂਸ਼ ਅਤੇ ਉਸ ਦੀ 25 ਸਾਲਾ ਮਾਂ ਗੀਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬੱਚੇ ਦੇ ਪਿਤਾ ਅਤੇ ਚਾਚਾ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ : ਪੰਜਾਬ ਦੇ ਹੜ੍ਹ ਪੀੜ੍ਹਤਾਂ ਨੂੰ ਕੇਂਦਰ ਸਰਕਾਰ ਤੋਂ ਮਿਲਿਆ ਮੁਆਵਜ਼ਾ, ਮੰਤਰੀ ਸ਼ਿਵਰਾਜ ਚੌਹਾਨ ਨੇ ਸੌਂਪੀ ਰਾਸ਼ੀ
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਨੇ ਮੌਕੇ ‘ਤੇ ਟਰਾਲੇ ਨੂੰ ਜ਼ਬਤ ਕਰ ਲਿਆ ਅਤੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























