ਫਗਵਾੜਾ ਵਿਖੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਮੋਟਰਸਾਈਕਲ ਅਤੇ ਇੱਕ ਗੱਡੀ ਵਿਚਾਲੇ ਜ਼ੋਰਦਾਰ ਟੱਕਰ ਹੋ ਗਈ, ਜਿਸ ਵਿੱਚ 2 ਵਿਕਤੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਕਿਵੇਂ ਵਾਪਰਿਆ ਇਸ ਸਬੰਧੀ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ‘ਤੇ 2 ਵਿਅਕਤੀ ਸਵਾਰ ਹੋ ਕੇ ਜਾ ਰਹੇ ਸਨ ਅਤੇ ਅਚਾਨਕ ਇੱਕ ਗੱਡੀ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ ਅਤੇ ਮੋਟਰਸਾਈਕਲ ਦੇ ਵੀ ਪਰਖੱਚੇ ਉੱਡ ਗਏ ਹਨ। ਉੱਥੇ ਹੀ ਮੌਕੇ ‘ਤੇ ਮੌਜੂਦ ਰਾਹਗੀਰਾਂ ਵੱਲੋਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਮੋਟਰਸਾਈਕਲ ਤੇ ਸਵਾਰ ਦੋ ਵਿਅਕਤੀ ਇੱਕ ਗੱਡੀ ਦੇ ਨਾਲ ਟਕਰਾ ਗਏ। ਉਹਨਾਂ ਨੇ ਦੱਸਿਆ ਕਿ ਮੇਨ ਹਾਈਵੇ ‘ਤੇ ਇੱਕ ਕੱਟ ਬਣਿਆ ਹੋਇਆ ਸੀ, ਜਿਸ ਕਾਰਨ ਇਹ ਹਾਦਸਾ ਹੋਇਆ ਜਾਪਦਾ ਹੈ ਅਤੇ ਇਸ ਹਾਦਸੇ ਵਿੱਚ ਦੋਨਾਂ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ।
ਇਹ ਵੀ ਪੜ੍ਹੋ : CM ਨੇ ਬੇਂਗਲੁਰੂ ਭ.ਗ.ਦੜ ‘ਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਦਾ ਮੁਆਵਜ਼ਾ, ਜ਼ਖਮੀਆਂ ਦੇ ਫ੍ਰੀ ਇਲਾਜ ਦਾ ਕੀਤਾ ਐਲਾਨ
ਪੁਲਿਸ ਮੁਲਾਜ਼ਮ ਨੇ ਅੱਗੇ ਦੱਸਿਆ ਕਿ ਇੱਕ ਮ੍ਰਿਤਕ ਨੌਜਵਾਨ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਜੋਂ ਹੋਈ ਹੈ। ਦੂਜੇ ਮ੍ਰਿਤਕ ਨੌਜਵਾਨ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਰਾਹਗੀਰਾਂ ਵੱਲੋਂ ਇਹ ਨੌਜਵਾਨ ਜ਼ਿਲਾ ਨਵਾਂ ਸ਼ਹਿਰ ਦੀ ਤਹਿਸੀਲ ਬਲਾਚੌਰ ਦੇ ਨਜ਼ਦੀਕ ਪੈਂਦੇ ਇੱਕ ਪਿੰਡ ਦੇ ਦੱਸੇ ਜਾ ਰਹੇ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਾਂ ਦੇ ਬਿਆਨ ਦੇ ਅਧਾਰ ‘ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























