ਪੰਜਾਬ ਦੇ ਗੁਰੂ ਨਗਰੀ ਅੰਮ੍ਰਿਤਸਰ ‘ਤੋਂ ਵੱਡੀ ਵਾਰਦਾਤ ਦੀ ਖਬਰ ਸਾਹਮਣੇ ਆਈ ਹੈ। ਇੱਥੇ ਦਿਨ-ਦਿਹਾੜੇ ਇੱਕ ਨੌਜਵਾਨ ਦਾ ਗੋਲੀਆਂ ਮਾ.ਰ ਕੇ ਕ.ਤ.ਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ 35 ਸਾਲਾ ਜਸਬੀਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਇਸ ਵਾਰਦਾਤ ਨੂੰ ਅੰਜਾਮ ਮੋਟਰਸਾਈਕਲ ‘ਤੇ ਆਏ ਅਣਪਛਾਤਿਆਂ ਵੱਲੋਂ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਜਸਬੀਰ ਪਰਿਵਾਰ ਸਮੇਤ ਟਰੈਕਟਰ ਟਰਾਲੀ ’ਤੇ ਸ੍ਰੀ ਅੰਨਦਪੁਰ ਸਾਹਿਬ ਲਈ ਰਵਾਨਾ ਹੋਇਆ ਸੀ। ਇਸ ਦੌਰਾਨ ਤਰਨਤਾਰਨ ਨੇੜੇ ਮੋਟਰਸਾਈਕਲ ਸਵਾਰ ਅਣਪਛਾਤਿਆਂ ਨੇ ਉਸ ’ਤੇ ਹਮਲਾ ਕਰ ਦਿੱਤਾ। ਹਮਲਾਵਾਰਾਂ ਨੇ ਨੌਜਵਾਨ ‘ਤੇ ਤਿੰਨ ਗੋ.ਲੀਆਂ ਚਲਾਈਆਂ ਅਤੇ ਮੌਕੇ ‘ਤੋਂ ਫਰਾਰ ਹੋ ਗਏ। ਘਟਨਾ ‘ਤੋਂ ਬਾਅਦ ਨੌਜਵਾਨ ਨੂੰ ਤੁਰੰਤ ਜ਼ਖਮੀ ਹਾਲਤ ’ਚ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਆਂਦਾ ਗਿਆ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਵੋਟਰਾਂ ਦਾ ਲਾਲ ਕਾਰਪੇਟ ‘ਤੇ ਕੀਤਾ ਜਾਵੇਗਾ ਸਵਾਗਤ, DEO ਨੇ ਜਾਰੀ ਕੀਤੇ ਹੁਕਮ
ਹਸਪਤਾਲ ਵਿੱਚ ਡਾਕਟਰਾਂ ਨੇ ਜਸਬੀਰ ਨੂੰ ਮ੍ਰਿਤਕ ਐਲਾਨ ਦਿੱਤਾ। ਮਾਮਲੇ ਸਬੰਧੀ ਪਰਿਵਾਰ ਦਾ ਕਹਿਣਾ ਹੈ ਕਿ ਪੁਰਾਣੀ ਰੰਜਿਸ਼ ਦੇ ਤਹਿਤ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੀੜਤ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਆ।
ਵੀਡੀਓ ਲਈ ਕਲਿੱਕ ਕਰੋ -: