ਪੰਜਾਬ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਫਿਰੋਜ਼ਪੁਰ ਤੋਂ ਸ਼੍ਰੀ ਗੰਗਾਨਗਰ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ‘ਤੇ ਗੋਲੀਬਾਰੀ ਹੋਈ। ਗੋਲੀ ਲੱਗਣ ਨਾਲ ਬੱਸ ਦਾ ਕੰਡਕਟਰ ਜ਼ਖਮੀ ਹੋ ਗਿਆ ਅਤੇ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਸੂਚਨਾ ਮਿਲਣ ‘ਤੇ, ਲੱਖੋਕੇ ਬਹਿਰਾਮ ਪੁਲਿਸ ਸਟੇਸ਼ਨ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ।
ਬੱਸ ਡਰਾਈਵਰ ਅਤੇ ਕੰਡਕਟਰ ਨੇ ਦੱਸਿਆ ਕਿ ਉਹ ਫਿਰੋਜ਼ਪੁਰ ਤੋਂ ਸ਼੍ਰੀ ਗੰਗਾਨਗਰ ਜਾ ਰਹੀ ਬੱਸ ਚਲਾ ਰਹੇ ਸਨ ਜਦੋਂ ਬਾਈਕ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਲੱਖੋਕੇ ਬਹਿਰਾਮ ਕੋਲ ਪਹੁੰਚੇ ਅਤੇ ਚੱਲਦੀ ਬੱਸ ‘ਤੇ ਗੋਲੀਬਾਰੀ ਕੀਤੀ। ਫਾਇਰਿੰਗ ਦੌਰਾਨ ਕੰਡਕਟਰ ਦੀ ਲੱਤ ਵਿੱਚ ਸੱਟ ਲੱਗੀ, ਜਿਸ ਕਾਰਨ ਕੰਡਕਟਰ ਜ਼ਖਮੀ ਹੋ ਗਿਆ। ਗੋਲੀਬਾਰੀ ਤੋਂ ਬਾਅਦ ਬੱਸ ਵਿੱਚ ਸਵਾਰ ਯਾਤਰੀਆਂ ਵਿੱਚ ਹਫੜਾ-ਦਫੜੀ ਮਚ ਗਈ।
ਇਹ ਵੀ ਪੜ੍ਹੋ : ਭਾਖੜਾ ਡੈਮ ਨੂੰ ਲੈ ਕੇ ਵੱਡਾ ਫ਼ੈਸਲਾ, 71 ਸਾਲਾਂ ਬਾਅਦ ਗੋਬਿੰਦ ਸਾਗਰ ਝੀਲ ਦੀ ਕੀਤੀ ਜਾਵੇਗੀ ਡੀਸਲਿਟਿੰਗ
ਉਨ੍ਹਾਂ ਨੇ ਲੱਖੋਕੇ ਬਹਿਰਾਮ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ ਅਤੇ ਬੱਸ ਨੂੰ ਸਟੇਸ਼ਨ ਲਿਜਾਇਆ ਗਿਆ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ। ਦੋਸ਼ੀਆਂ ਦੀ ਪਛਾਣ ਕਰਨ ਲਈ ਰਸਤੇ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























